ਹੁਸ਼ਿਆਰਪੁਰ, 21 ਜੁਲਾਈ 2022 – ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਰਿਮਾਂਡ ਖ਼ਤਮ ਹੋਣ ਉਪਰੰਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਜੇ.ਐੱਮ.ਆਈ.ਸੀ. ਗੁਰਸ਼ੇਰ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਟਰਾਂਜ਼ਿਟ ਰਿਮਾਂਡ ‘ਤੇ ਲੈ ਗਈ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸੀ। ਇਸਦੇ ਨਾਲ ਹੀ ਲਾਰੈਂਸ ਦਾ ਵਾਈਸ ਸੈਂਪਲ ਵੀ ਲਿਆ ਗਿਆ ਹੈ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ 11 ਜੁਲਾਈ ਤੋਂ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਸੀ ,ਜਿਸ ਨੂੰ ਕਿ ਹੁਸ਼ਿਆਰਪੁਰ ਪੁਲਿਸ ਅੰਮ੍ਰਿਤਸਰ ਤੋਂ ਲੈ ਕੇ ਆਈ ਸੀ।