ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ ‘ਤੇ, MLA ਰਮਨ ਅਰੋੜਾ ਨਾਲ ਜੁੜੇ ਤਾਰ

ਜਲੰਧਰ, 30 ਮਈ 2025 – ਗ੍ਰਿਫ਼ਤਾਰੀ ਤੋਂ ਬਾਅਦ ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਦੌਰਾਨ ਵਿਜੀਲੈਂਸ ਟੀਮ ਨੇ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਵਿਜੀਲੈਂਸ ਨੂੰ ਸਿਰਫ਼ 2 ਦਿਨ ਦਾ ਰਿਮਾਂਡ ਦਿੱਤਾ ਹੈ।

ਹਰਪ੍ਰੀਤ ਕੌਰ ਵਿਰੁੱਧ ਇਹ ਕਾਰਵਾਈ ਵਿਧਾਇਕ ਰਮਨ ਅਰੋੜਾ ਨਾਲ ਸਬੰਧਤ ਮਾਮਲੇ ਨਾਲ ਸਬੰਧਤ ਹੈ। ਬੇਕਰੀ ਮਾਲਕ ਨੇ ਸ਼ਿਕਾਇਤ ਕੀਤੀ ਸੀ ਕਿ ਰਮਨ ਅਰੋੜਾ ਦੇ ਦਬਾਅ ਤੋਂ ਬਾਅਦ ਉਸ ਨੇ ਨਿਗਮ ਦੀ ਇਕ ਮਹਿਲਾ ਅਧਿਕਾਰੀ ਨੂੰ ਤਿੰਨ ਲੱਖ ਰੁਪਏ ਦਿੱਤੇ ਸਨ। ਇਸ ਬਿਆਨ ਦੇ ਆਧਾਰ ‘ਤੇ ਵਿਜੀਲੈਂਸ ਨੇ ਪਹਿਲਾਂ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਹਿਰਾਸਤ ਵਿੱਚ ਲਿਆ। ਉਸ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਦੇਰ ਰਾਤ ਉਸ ਦਾ ਡਾਕਟਰੀ ਮੁਆਇਨਾ ਕੀਤਾ ਗਿਆ।

ਨਗਰ ਨਿਗਮ ਦੀ ਬਿਲਡਿੰਗ ਬਰਾਂਚ ਵਿੱਚ ਵਿਜੀਲੈਂਸ ਵੱਲੋਂ ਇਹ ਦੂਜੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ ਪੁਲਸ ਨੇ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਗ੍ਰਿਫ਼ਤਾਰ ਕੀਤਾ ਸੀ। ਵਸ਼ਿੱਸ਼ਟ ਦੀ ਪੁੱਛਗਿੱਛ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਵਿਜੀਲੈਂਸ ਨੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਕੱਲ੍ਹ ਵਿਜੀਲੈਂਸ ਨੇ ਵਿਧਾਇਕ ਦੇ ਪੁੱਤਰ ਰਾਜਨ ਅਰੋੜਾ, ਕੁੜਮ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਂਧਰਾ ਪ੍ਰਦੇਸ਼ ਦੇ CM ਚੰਦਰਬਾਬੂ ਨਾਇਡੂ ਨੇ 500 ਰੁਪਏ ਦੇ ਨੋਟ ‘ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31-5-2025