- ਸਾਫ-ਸੁਥਰਾ ਅਤੇ ਪ੍ਰਦੂਸਣ ਮੁਕਤ ਵਾਤਾਵਰਣ ਮਾਨ ਸਰਕਾਰ ਦੀ ਮੁੱਖ ਤਰਜੀਹ
ਮਾਨਸਾ, 14 ਦਸੰਬਰ 2022 – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ ‘ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸੁਰੂ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਭਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸਣ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਭਿ੍ਰਸਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।