ਪ੍ਰਵਾਸੀ ਵੱਲੋਂ ਹੁਸ਼ਿਆਰਪੁਰ ਵਿੱਚ 5 ਸਾਲ ਦੇ ਮਾਸੂਮ ਬੱਚੇ ਦਾ ਕਤਲ ਮਾਮਲਾ: ਵਿਰੋਧ ‘ਚ ਆਉਣ ਲੱਗੇ ਪਿੰਡਾਂ ਦੇ ਪਿੰਡ

ਚੰਡੀਗੜ੍ਹ, 17 ਸਤੰਬਰ 2025 – ਇਕ ਪ੍ਰਵਾਸੀ ਵੱਲੋਂ ਹੁਸ਼ਿਆਰਪੁਰ ਵਿੱਚ 5 ਸਾਲ ਦੇ ਮਾਸੂਮ ਬੱਚੇ ਦਾ ਦਰਿੰਦਗੀ ਨਾਲ ਕਤਲ ਕਰਨ ਦੀ ਵਹਿਸ਼ੀਆਨਾ ਘਟਨਾ ਉਪਰੰਤ ਹਰਸੀ ਪਿੰਡ ਵਿਖੇ ਗ੍ਰਾਮ ਪੰਚਾਇਤ ਨੇ ਜਨਤਕ ਇਕੱਠ ਕੀਤਾ। ਸਰਪੰਚ ਮੱਖਣ ਸਿੰਘ ਦੀ ਅਗਵਾਈ ਵਿੱਚ ਹੋਏ ਇਸ ਆਮ ਇਜਲਾਸ ਦੌਰਾਨ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਸਭ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਬੇਰਹਿਮੀ ਨਾਲ ਕਤਲ ਕੀਤੇ ਗਏ ਹਰਵੀਰ ਸਿੰਘ ਦੀ ਘਟਨਾ ਸਬੰਧੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰਵਾਸੀਆਂ ਦੇ ਕਾਰਨ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਅਹਿਮ ਮਤੇ ਪਾਸ ਕੀਤੇ ਗਏ। ਜਿਸ ਦੌਰਾਨ ਸਮੂਹ ਪਿੰਡ ਵਾਸੀਆਂ ਨੇ ਹਰਵੀਰ ਦੇ ਦੋਸ਼ੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ ਅਤੇ ਉਸ ਦੇ ਸਹਾਇਕ ਨੂੰ ਉਮਰਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਇਹ ਮਤਾ ਪਾਸ ਕੀਤਾ ਕਿ ਜੋ ਵੀ ਪ੍ਰਵਾਸੀ ਪਿੰਡ ਵਿੱਚ ਰਹਿ ਰਿਹਾ ਹੈ, ਉਸ ਦਾ ਆਧਾਰ ਕਾਰਡ ਗ੍ਰਾਮ ਪੰਚਾਇਤ ਕੋਲ ਜਮਾ ਰਹੇਗਾ। ਇਸ ਤੋਂ ਇਲਾਵਾ ਪਿੰਡ ‘ਚ ਪ੍ਰਵਾਸੀਆਂ ਦੇ ਨਵੇਂ ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ ਜਾਂ ਆਈ ਕਾਰਡ ਨਹੀਂ ਬਣਾਏ ਜਾਣਗੇ।

ਜੇਕਰ ਕੋਈ ਵੀ ਪ੍ਰਵਾਸੀ ਪਿੰਡ ਵਿੱਚ ਨਸ਼ਾ ਕਰਕੇ ਆਵੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪਿੰਡ ‘ਚ ਮੌਜੂਦ ਮੁੰਡਾ-ਕੁੜੀ ਜੇਕਰ ਆਪਸ ਵਿੱਚ ਵਿਆਹ ਕਰਵਾਉਣਗੇ ਤਾਂ ਉਹ ਪਿੰਡ ਵਿੱਚ ਰਹਿਣ ਦੇ ਯੋਗ ਨਹੀਂ ਹੋਣਗੇ ਅਤੇ ਉਸ ਦਾ ਪਿੰਡ ਵੱਲੋਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਆਮ ਇਜਲਾਸ ਦੌਰਾਨ ਜਿੱਥੇ ਪਿੰਡ ਦੀ ਬਿਹਤਰੀ ਵਾਸਤੇ ਵਿਚਾਰ ਬਟਾਂਦਰਾ ਕੀਤਾ ਗਿਆ, ਉੱਥੇ ਹੀ ਕੇਂਦਰ ਸਰਕਾਰ ਕੋਲੋਂ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੀ ਮੰਗ ਵੀ ਕੀਤੀ ਗਈ। ਇਸ ਇਜਲਾਸ ਦੌਰਾਨ ਸਰਪੰਚ ਮੱਖਣ ਸਿੰਘ ਨੇ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤਿਆਂ ਤੇ ਪਹਿਰਾ ਦੇਣ ਲਈ ਕਿਹਾ।

ਇਸ ਮੌਕੇ ਪੰਚ ਜਗਜੀਤ ਸਿੰਘ, ਪੰਚ ਜਗਦੀਪ ਸਿੰਘ, ਪੰਚ ਸੁਖਬੀਰ ਸਿੰਘ, ਪੰਚ ਜਸਪ੍ਰੀਤ ਕੌਰ, ਪੰਚ ਅਮਰਜੋਤ ਕੌਰ, ਪੰਚ ਗੁਰਮੀਤ ਕੌਰ, ਪੰਚ ਮਨਜਿੰਦਰ ਕੌਰ, ਪੰਚ ਕੀਮਤੀ ਲਾਲ, ਪੰਚ ਰਾਮ ਪਾਲ, ਲਵਦੀਪ ਸਿੰਘ, ਦਰਸ਼ਨ ਸਿੰਘ, ਗੁਰਮਿੰਦਰ ਸਿੰਘ, ਦਿਲਾਵਰ ਸਿੰਘ, ਕੈਪਟਨ ਬਲਵੀਰ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਸਾਬਕਾ ਸਰਪੰਚ ਸਿਮਰਨ ਸਿੰਘ, ਲਖਵਿੰਦਰ ਸਿੰਘ ਹਰਸੀ ਪਿੰਡ, ਸੁਰਜੀਤ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਗੁਰਦੀਪ ਸਿੰਘ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼, ਕਰੋੜਾਂ ਦੀ ਹੈਰੋਇਨ ਬਰਾਮਦ

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਵੱਡੀ ਕਾਰਵਾਈ