ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਕ+ਤ+ਲ: ਰੈਸਟੋਰੈਂਟ ‘ਚ ਬੈਠੇ ਦੇ ਬਾਈਕ ‘ਤੇ ਆਏ ਹਮਲਾਵਰਾਂ ਨੇ ਸਿਰ ‘ਚ ਮਾਰੀ ਗੋ+ਲੀ

  • ਮ੍ਰਿਤਕ ਨਿਸ਼ਾਨ ਸਿੰਘ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ ਸੀ

ਕਪੂਰਥਲਾ, 11 ਅਗਸਤ 2023 – ਮਨੀਲਾ ‘ਚ ਪੰਜਾਬ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੈਸਟੋਰੈਂਟ ‘ਚ ਬੈਠੇ ਨੌਜਵਾਨ ਨੂੰ ਮਾਰਨ ਲਈ ਦੋ ਹਮਲਾਵਰ ਬਾਈਕ ‘ਤੇ ਆਏ ਸਨ। ਆਉਂਦਿਆਂ ਨੇ ਹੀ ਦੋਵਾਂ ਹਮਲਾਵਰਾਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਸਬ ਡਵੀਜ਼ਨ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ 27 ਸਾਲਾ ਨਿਸ਼ਾਨ ਸਿੰਘ ਪੁੱਤਰ ਪ੍ਰੇਮ ਸਿੰਘ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦੇ ਪਿਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਮਨੀਲਾ ਤੋਂ ਕਿਸੇ ਜਾਣਕਾਰ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੇ ਲੜਕੇ ਦਾ ਕਤਲ ਹੋ ਗਿਆ ਹੈ। ਉਸ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ।

ਪ੍ਰੇਮ ਸਿੰਘ ਅਨੁਸਾਰ ਨਿਸ਼ਾਨ ਸਿੰਘ ਸ਼ਾਮ ਨੂੰ ਕੰਮ ਤੋਂ ਪਰਤ ਕੇ ਸ਼ਹਿਰ ਵਿੱਚ ਆਪਣੇ ਦੋਸਤਾਂ ਨਾਲ ਇੱਕ ਰੈਸਟੋਰੈਂਟ ਵਿੱਚ ਬੈਠਾ ਸੀ। ਉਸੇ ਸਮੇਂ ਬਾਈਕ ‘ਤੇ 2 ਵਿਅਕਤੀ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਨਿਸ਼ਾਨ ਦੇ ਸਿਰ ‘ਚ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ। ਗੋਲੀ ਲੱਗਣ ਕਾਰਨ ਨਿਸ਼ਾਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ, ਦੋ ਨਵੇਂ ਵਿਧਾਇਕ ਬਣ ਸਕਦੇ ਹਨ ਕੈਬਨਿਟ ਮੰਤਰੀ

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ