- ਪਿੰਡ ਦੇ ਹੀ ਨੌਜਵਾਨਾਂ ਦਿੱਤਾ ਵਾਰਦਾਤ ਨੂੰ ਅੰਜਾਮ
ਸ੍ਰੀ ਮੁਕਤਸਰ ਸਾਹਿਬ, 30 ਮਈ 2024 – ਦੇਰ ਸ਼ਾਮ ਜ਼ਿਲ੍ਹਾ ਮੁਕਤਸਰ ਦੇ ਪਿੰਡ ਰਹੂੜੀਆਂਵਾਲੀ ਵਿੱਚ ਕੁਝ ਅਣਪਛਾਤੇ ਨੌਜਵਾਨਾਂ ਨੇ ਇੱਕ 23 ਸਾਲਾ ਨੌਜਵਾਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਦੂਜੇ ਪਾਸੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਮੁਕਤਸਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਹੈ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਬਲਕਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ (23) ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਆਪਣੇ ਪਿਤਾ ਤੋਂ ਮੋਟਰਸਾਈਕਲ ਦੀਆਂ ਚਾਬੀਆਂ ਲੈ ਕੇ ਪਕੌੜੇ ਖਾਣ ਆਇਆ ਸੀ ਕਿ ਇਸੇ ਪਿੰਡ ਦੇ ਹੀ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਬਲਕਰਨ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ ਅਤੇ ਨਾ ਹੀ ਉਸ ਦਾ ਕਿਸੇ ਨਾਲ ਕੋਈ ਲੜਾਈ-ਝਗੜਾ ਹੋਇਆ ਸੀ। ਬਲਕਰਨ ਸਿੰਘ ਨੇ ਦੱਸਿਆ ਕਿ ਐਮਰਜੈਂਸੀ ਵਿੱਚ ਹਰਪ੍ਰੀਤ ਸਿੰਘ ਨੂੰ ਮੁਕਤਸਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਭੈਣ ਅਤੇ ਭਰਾ ਸਨ। ਮ੍ਰਿਤਕ ਦੀ ਭੈਣ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ।