ਦਰਗਾਹ ਦੇ ਮੁੱਖ ਸੇਵਾਦਾਰ ਦਾ ਕ+ਤ+ਲ, ਕੰਧ ਟੱਪ ਕੇ ਅੰਦਰ ਦਾਖਲ ਹੋਏ ਕਾ+ਤਲ

  • ਸੇਵਾਦਾਰ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
  • ਮੁਲਜ਼ਮ ਪਿਛਲੇ ਦਰਵਾਜ਼ੇ ਰਾਹੀਂ ਹੋਏ ਫਰਾਰ

ਅੰਮ੍ਰਿਤਸਰ, 21 ਦਸੰਬਰ 2023 – ਅੰਮ੍ਰਿਤਸਰ ਦੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਜਿਸ ਦਾ ਨਾਮ ਬਲਦੇਵ ਸਿੰਘ ਸੀ ਅਤੇ ਉਮਰ 60-65 ਸਾਲ ਦੇ ਵਿਚਕਾਰ ਸੀ। ਬਲਦੇਵ ਸਿੰਘ ਦਰਗਾਹ ਦੀ ਸੇਵਾ ਕਰਦਾ ਸੀ। ਪੁਲੀਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਟੱਪ ਕੇ ਅੰਦਰ ਆਇਆ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਫੇਰ ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ।

ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਇਲਾਕਾ ਵਾਸੀਆਂ ਅਨੁਸਾਰ ਬਲਦੇਵ ਸਿੰਘ ਦੀ ਕਦੇ ਕਿਸੇ ਨਾਲ ਲੜਾਈ ਨਹੀਂ ਹੋਈ। ਹਰ ਕੋਈ ਉਨ੍ਹਾਂ ਦਾ ਆਦਰ ਕਰਦਾ ਸੀ। ਥਾਣਾ ਛਾਉਣੀ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਦਰਗਾਹ ਦਾ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ ਜਦੋਂ ਕਿ ਉਹ ਦਰਵਾਜ਼ਾ ਹਰ ਰੋਜ਼ ਬੰਦ ਰਹਿੰਦਾ ਸੀ। ਦਰਗਾਹ ‘ਚੋਂ ਕੁਝ ਵੀ ਚੋਰੀ ਨਹੀਂ ਹੋਇਆ।

ਐਸਐਚਓ ਸੁਖਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਿਛਲੀ ਕੰਧ ਟੱਪ ਕੇ ਅੰਦਰ ਆਏ ਅਤੇ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਪਿਛਲਾ ਗੇਟ ਖੋਲ੍ਹ ਕੇ ਭੱਜ ਗਏ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਲਯੁਗੀ ਪੁੱਤ ਨੇ ਸੁੱਤੇ ਪਏ ਪਿਓ ਨੂੰ ਉਤਾਰਿਆ ਮੌ+ਤ ਦੇ ਘਾਟ

ਪੰਜਾਬੀ ਗਾਇਕ ਕਮਲ ਗਰੇਵਾਲ ਤੇ ਸਟੰਟਮੈਨ ਖਿਲਾਫ FIR, ਪੜ੍ਹੋ ਕੀ ਹੈ ਮਾਮਲਾ