ਨੌਜਵਾਨ ਦਾ ਕ+ਤ+ਲ: ਪੁਰਾਣੀ ਰੰਜਿਸ਼ ‘ਚ 7-8 ਮੁਲਜ਼ਮਾਂ ਨੇ ਕੁਹਾੜੀ ਤੇ ਤ+ਲਵਾਰਾਂ ਨਾਲ ਵੱ+ਢਿਆ

ਬਠਿੰਡਾ, 23 ਅਕਤੂਬਰ 2023 – ਰੰਜਿਸ਼ ਕਾਰਨ ਬਠਿੰਡਾ ਦੀ ਧੋਬੀਆਣਾ ਬਸਤੀ ‘ਚ ਕੁਝ ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਹਾਰਾ ਜਨਸੇਵਾ ਹਮਲੇ ਵਿੱਚ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਲੈ ਕੇ ਗਈ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 24 ਸਾਲਾ ਕਾਕੂ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ।

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਫਰਾਰ ਹੋ ਗਏ ਜਿਨ੍ਹਾਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦੇ ਜਾਣਕਾਰ ਗੱਗੂ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 7 ਵਜੇ ਕਾਕੂ 25 ਗਜ਼ ਦੇ ਨੇੜੇ ਕਿਸੇ ਵਿਅਕਤੀ ਨੂੰ ਨੰਬਰ ਦੇ ਰਿਹਾ ਸੀ। ਇਸ ਦੌਰਾਨ 7-8 ਨੌਜਵਾਨ ਜਿਨ੍ਹਾਂ ਕੋਲ ਕੁਹਾੜੀ, ਤਲਵਾਰ, ਕਾਂਬਾ ਆਦਿ ਹਥਿਆਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਕਾਕੂ ‘ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੰਜਿਸ਼ ਕਾਰਨ ਦੋਸ਼ੀਆਂ ਨੇ ਕਾਕੂ ‘ਤੇ ਹਮਲਾ ਕੀਤਾ ਸੀ।

ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਜਦੋਂ ਉਸ ਨੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹੋਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

12 ਕਿਲੋ ਹੈਰੋਇਨ ਸਮੇਤ ਇਕ ਗ੍ਰਿਫਤਾਰ: ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ

ਪੁਲਿਸ ਮੁਲਾਜ਼ਮ ਨੇ ਨੌਜਵਾਨਾਂ ਨੂੰ ਮਾਰੇ ਥੱਪੜ: ਵੀਡੀਓ ਹੋਈ ਵਾਇਰਲ