ਸਿੱਧੂ ਮੂਸੇਵਾਲਾ ਹੱਤਿਆ ਕਾਂਡ: 5 ਨੂੰ ਭੇਜਿਆ ਜੇਲ੍ਹ, 3 ਪੁਲਿਸ ਰਿਮਾਂਡ ‘ਤੇ

ਮਾਨਸਾ, 11 ਜੂਨ 2022 – ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ‘ਚ ਪਿਛਲੀ ਦਿਨੀਂ ਗ੍ਰਿਫ਼ਤਾਰ ਕੀਤੇ ਸੰਦੀਪ ਕੇਕੜਾ, ਮਨਪ੍ਰੀਤ ਸਿੰਘ ਮੰਨਾ, ਮਨਪ੍ਰੀਤ ਸਿੰਘ ਭਾਊ, ਸਾਰਜ ਮਿੰਟੂ, ਪ੍ਰਭਦੀਪ ਪੱਬੀ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਇਨ੍ਹਾਂ ਨੂੰ ਅੱਜ ਇੱਥੇ ਚੀਫ਼ ਜੁਡੀਸ਼ੀਅਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।

ਅਦਾਲਤ ਨੇ ਉਪਰੋਕਤ ਪੰਜਾਂ ਨੂੰ 14 ਦਿਨ ਲਈ ਜ਼ਿਲ੍ਹਾ ਜੇਲ੍ਹ ਮਾਨਸਾ ‘ਚ ਭੇਜ ਦਿੱਤਾ ਹੈ ਜਦਕਿ ਫ਼ਰੀਦਕੋਟ ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਮੋਨੂੰ ਡਾਗਰ, ਪਵਨ ਅਤੇ ਨਸੀਬ ਖਾਨ ਦਾ 15 ਜੂਨ ਤੱਕ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ, ਜਿਸ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ ਕਾਂਡ ਨੂੰ ਅੰਜਾਮ ਦੇਣ ਲਈ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਲਈ ਪੁਲਿਸ ਵੱਲੋਂ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੂਸੇਵਾਲਾ, ਜੋ ਕਿ 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਸਮੇਂ ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ‘ਤੇ ਲੱਗੇ ਘਪਲੇ ਦੇ ਇਲਜ਼ਾਮ, ਪੜ੍ਹੋ ਕੀ ਹੈ ਮਾਮਲਾ ?

ਪੰਚਾਇਤ ਮੰਤਰੀ ਧਾਲੀਵਾਲ ਨੇ ਸਰਪੰਚਾਂ ਨੂੰ ਪਾਰਟੀਬਾਜੀ ਤੋਂ ਉੱਪਰ ਉਠ ਕੇ ਪਿੰਡਾਂ ਦਾ ਵਿਕਾਸ ਕਰਨ ਦਾ ਦਿੱਤਾ ਸੱਦਾ