ਮੂਸੇਵਾਲਾ ਕ+ਤਲਕਾਂ+ਡ ਦੇ ਮਾਸਟਰਮਾਈਂਡ ਸਚਿਨ ਥਾਪਨ ਨੂੰ ਲਿਆਂਦਾ ਜਾਵੇਗਾ ਭਾਰਤ: ਗੈਂਗਸਟਰ ਲਾਰੈਂਸ ਦਾ ਹੈ ਭਾਣਜਾ

  • ਫਰਜ਼ੀ ਪਾਸਪੋਰਟ ‘ਤੇ ਹੋਇਆ ਸੀ ਫਰਾਰ
  • ਸੁਰੱਖਿਆ ਏਜੰਸੀਆਂ ਦੀ ਟੀਮ ਪਹੁੰਚੀ ਅਜ਼ਰਬੈਜਾਨ

ਮਾਨਸਾ, 1 ਅਗਸਤ 2023 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਜਾਵੇਗਾ। ਇਸ ਦੇ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬੈਜਾਨ ਪਹੁੰਚ ਚੁੱਕੀ ਹੈ। ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਦਰਜ ਹੈ।

ਮਿਲੀ ਜਾਣਕਰੀ ਅਨੁਸਾਰ ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ ‘ਚ ਸਚਿਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲੈ ਕੇ ਆਉਣਗੀਆਂ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਮਾਮਲੇ ਹੱਲ ਹੋ ਜਾਣਗੇ। ਹਾਲ ਹੀ ‘ਚ ਦਿੱਲੀ ਸਮੇਤ ਹੋਰ ਸੂਬਿਆਂ ‘ਚ ਲਾਰੈਂਸ ਦੇ ਨਾਂ ‘ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵੀ ਸਾਹਮਣੇ ਆਏ ਸਨ। ਇਸ ‘ਚ ਸਚਿਨ ਦੀ ਭੂਮਿਕਾ ਸਾਹਮਣੇ ਆਈ ਹੈ।

ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ। ਮਾਮਲੇ ‘ਚ ਪੁਲਿਸ ਨੇ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਦਿੱਲੀ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ ‘ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ ‘ਚ ਬੰਦ ਕਾਲਾ ਜਠੇੜੀ ਅਤੇ ਲਾਰੈਂਸ ਬਿਸ਼ਨੋਈ ਨਾਲ ਗੱਲਬਾਤ ਕਰਕੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਸ਼ੱਕ ਨਾ ਹੋਵੇ, ਇਸ ਲਈ ਸਚਿਨ ਫੋਨ ‘ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ ‘ਡਾਕਟਰ’ ਕਹਿ ਕੇ ਬੁਲਾਉਂਦਾ ਸੀ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਠੇੜੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦਾ ਸੀ। ਉਹ ਆਪਣੇ ਗੁਰਗਿਆਂ ਰਾਹੀਂ ਲਾਰੈਂਸ ਨਾਲ ਗੱਲ ਕਰਦਾ ਸੀ।

ਪੰਜਾਬ ਅਤੇ ਦਿੱਲੀ ਪੁਲਿਸ ਨੂੰ ਗੁੰਮਰਾਹ ਕਰਨ ਲਈ ਸਚਿਨ ਨੇ ਖੁਦ ਹੀ ਸੋਸ਼ਲ ਮੀਡੀਆ ‘ਤੇ ਇਹ ਅਫਵਾਹ ਫੈਲਾਈ ਕਿ ਉਸ ਨੇ ਖੁਦ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਅਜਿਹਾ ਪੰਜਾਬ ਅਤੇ ਦਿੱਲੀ ਪੁਲਿਸ ਨੂੰ ਉਲਝਾਉਣ ਲਈ ਕੀਤਾ ਸੀ, ਜਦਕਿ ਉਹ ਇਸ ਕਤਲੇਆਮ ਤੋਂ ਪਹਿਲਾਂ 21 ਅਪ੍ਰੈਲ 2022 ਨੂੰ ਵਿਦੇਸ਼ ਭੱਜ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਪੁਲਿਸ ਨੇ ਸੁਲਝਾਇਆ ਕ+ਤ+ਲ ਕਾਂਡ: 7 ਗ੍ਰਿਫਤਾਰ, 2 ਦੋਸ਼ੀ ਅਜੇ ਵੀ ਫਰਾਰ

ਗੈਂਗਸਟਰ ਰਾਣਾ ਕੰਦੋਵਾਲੀਆ ਦਾ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼: ਗੰਨ ਦੀ ਨੋਕ ‘ਤੇ ਕਾਰ ‘ਚ ਬਿਠਾਇਆ