ਮਾਨਸਾ, 16 ਸਤੰਬਰ 2022 – ਮੀਡੀਆ ਰਿਪੋਰਟਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਸਹਿਤ ਬਿਗੜ ਗਈ। ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਪਟਿਆਲਾ ਹਾਰਟ ਇੰਸਟੀਚਿਊਟ ਦੇ ਵਿਚ ਕੱਲ੍ਹ 15 ਸਤੰਬਰ ਨੂੰ ਦੁਪਹਿਰ ਵੇਲੇ ਦਾਖ਼ਲ ਕਰਵਾਇਆ ਗਿਆ ਸੀ।
ਅੰਦਰ ਮੌਜੂਦ ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬਲਕੌਰ ਸਿੰਘ ਸਿੱਧੂ ਪਹਿਲਾਂ ਡਾ ਧਰਮਵੀਰ ਗਾਂਧੀ ਜੋ ਕਿ ਸਾਬਕਾ ਮੈਂਬਰ ਆਫ ਪਾਰਲੀਮੈਂਟ ਰਹੇ ਹਨ, ਉਨ੍ਹਾਂ ਕੋਲ ਪਹੁੰਚੇ ਸਨ, ਪਰ ਡਾ ਧਰਮਵੀਰ ਗਾਂਧੀ ਦੇ ਵੱਲੋਂ ਉਨ੍ਹਾਂ ਨੂੰ ਜ਼ੇਰੇ ਇਲਾਜ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਭੇਜ ਦਿੱਤਾ ਗਿਆ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।
ਜਿਸ ਤੋਂ ਬਾਅਦ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕੇ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਰੈਫ਼ਰ ਕੀਤਾ ਗਿਆ ਹੈ।