ਚੰਡੀਗੜ੍ਹ, 14 ਅਪ੍ਰੈਲ 2022 – ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ…. ਉਹ ਸਦਾ ਹੀ ਪੰਜਾਬ ਲਈ ਲੜੇ ਹਨ ਅਤੇ ਅੱਗੇ ਵੀ ਪੰਜਾਬ ਲਈ ਲੜਦੇ ਰਹਿਣਗੇ।
ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕੇ…..”ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ… ਜ਼ਮੀਨਾਂ, ਰੇਤ ਤੇ ਸ਼ਰਾਬ ਮਾਫੀਆ ਨੂੰ ਚਲਾਉਣ ਵਾਲਿਆਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟ ਕੇ ਸੁਆਰਥੀ ਹਿੱਤਾਂ ਲਈ ਪੰਜਾਬ ਨੂੰ ਉਜਾੜ ਦਿੱਤਾ। ਮੌਜੂਦਾ ਵਿੱਤੀ ਸਥਿਤੀ ਵਿੱਚ ਇਹ ਜਾਂ ਤਾਂ ਪੰਜਾਬ ਹੈ ਜਾਂ ਮਾਫੀਆ! ਲੜਾਈ ਜਾਰੀ ਹੈ”…
ਹਾਲ ‘ਚ ਹੀ ਨਵਜੋਤ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਗੱਦੀ ਤੋਂ ਲਾਹ ਦਿੱਤਾ ਹੈ, ਇਸ ਤੋਂ ਬਿਨਾਂ ਸਿੱਧੂ ਪੰਜਾਬ ਕਾਂਗਰਸ ਨੂੰ 2022 ਦੀਆਂ ਚੋਣਾਂ ‘ਚ ਜਿਤਾਉਣਾ ਤਾਂ ਦੂਰ ਸਗੋਂ ਆਪਣੀ ਸੀਟ ਵੀ ਨਹੀਂ ਜਿੱਤ ਸਕੇ ਸਨ।