ਪਟਿਆਲਾ, 20 ਮਈ 2022 – ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ ‘ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ ਕੁਸ਼ੱਲਿਆ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪਟਿਆਲਾ ਜੇਲ੍ਹ ਪਹੁੰਚ ਚੁੱਕੀ ਹੈ।
27 ਦਸੰਬਰ 1988 ਨੂੰ ਪਟਿਆਲਾ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ 65 ਸਾਲਾ ਗੁਰਨਾਮ ਸਿੰਘ ਨਾਲ ਲੜਾਈ ਹੋਈ ਸੀ। ਸਿੱਧੂ ਨੇ ਮੁੱਕਾ ਮਾਰਿਆ, ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਤਮ ਸਮਰਪਣ ਲਈ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਸਿੱਧੂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਐਨਵੀ ਰਮਨ ਤੋਂ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ, ਪਰ ਚੀਫ਼ ਜਸਟਿਸ ਨੇ ਛੇਤੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ।