ਚੰਡੀਗੜ੍ਹ, 20 ਮਈ 2022 – 1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਆਪਣੇ ਮੁਵੱਕਿਲ ਨੂੰ ਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਸਿੰਘਵੀ ਨੂੰ ਇਕ ਉਚਿਤ ਅਰਜ਼ੀ ਦੇਣ ਅਤੇ ਸੀ.ਜੇ.ਆਈ .ਬੈਂਚ ਦੇ ਸਾਹਮਣੇ ਇਸ ਦਾ ਜ਼ਿਕਰ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਿੱਧੂ ਦੀ ਸਜ਼ਾ ਇਕ ਸਾਲ ਸੁਣਾ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਾ ਸੀ।