ਨਵਜੋਤ ਸਿੱਧੂ ਪਹੁੰਚੇ ਪਿੰਡ ਬਾਦਲ, ਸੁਖਬੀਰ ਬਾਦਲ ਨਾਲ ਨਾਲ ਕੀਤਾ ਦੁੱਖ ਸਾਂਝਾ

ਲੰਬੀ, 30 ਅਪ੍ਰੈਲ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਦੇ ਵਲੋਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਦੇਸ਼ ਦੇ ਵੱਡੇ ਨੇਤਾ ਬਾਦਲ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਦੇਸ਼ ਭਰ ਤੋਂ ਲੋਕ ਪਿੰਡ ਬਾਦਲ ਪਹੁੰਚ ਰਹੇ ਹਨ। 4 ਮਈ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਰਸਾ ‘ਚ ਗੁਟਕਾ ਸਾਹਿਬ ਦੀ ਬੇਅਦਬੀ: ਸੇਵਾ ਕਰਨ ਬਹਾਨੇ ਗੁਰਦੁਆਰੇ ‘ਚ ਦਾਖਲ ਹੋਇਆ ਸੀ ਮੁਲਜ਼ਮ

ਰੋਜ਼ਾਨਾ ਦੀ ਕੁੱਟਮਾਰ ਤੋਂ ਅੱਕੇ ਪਿਤਾ ਨੇ ਕੀਤਾ ਪੁੱਤ ਦਾ ਕ+ਤ+ਲ