ਜੇਲ੍ਹ ‘ਚੋਂ ਰਿਹਾਈ ਤੋਂ ਬਾਅਦ ਨਵਜੋਤ ਸਿੱਧੂ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

  • ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਮੁਲਾਕਾਤ
  • ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਉਣਗੇ

ਚੰਡੀਗੜ੍ਹ, 3 ਅਪ੍ਰੈਲ 2023 – ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਪਿੰਡ ਮੂਸੇਵਾਲਾ ਦੀ ਹਵੇਲੀ ‘ਚ ਜਾ ਕੇ ਅਫਸੋਸ ਪ੍ਰਗਟ ਕਰਨਗੇ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ।

ਨਵਜੋਤ ਸਿੰਘ ਨੇ ਅੱਜ ਮੂਸੇਵਾਲਾ ਦੇ ਪਰਿਵਾਰ ਨਾਲ ਹੋਣ ਵਾਲੀ ਮੁਲਾਕਾਤ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਉਹ ਅੱਜ 2 ਵਜੇ ਪਿੰਡ ਮੂਸੇ ਵਿਖੇ ਪੁੱਜਣਗੇ। ਇਸ ਤੋਂ ਬਾਅਦ 4.15 ਵਜੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲਬਾਤ ਕਰਨਗੇ।

ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ ਸੀ। ਸਿੱਧੂ ਨੂੰ ਵੀ ਉਨ੍ਹਾਂ ਦੇ ਇਸ਼ਾਰੇ ‘ਤੇ ਚੋਣਾਂ ‘ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।

ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਤੋਂ ਬਾਅਦ ਐਤਵਾਰ ਨੂੰ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਨਾਲ ਫੋਨ ‘ਤੇ ਗੱਲਬਾਤ ਕੀਤੀ। ਜਿਸ ਵਿੱਚ ਰਾਹੁਲ ਨੇ ਸਿੱਧੂ ਦਾ ਹਾਲ-ਚਾਲ ਪੁੱਛਿਆ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ‘ਚ ਸਿੱਧੂ ਨੂੰ ਜ਼ਿੰਮੇਵਾਰੀ ਮਿਲਣ ਦੀਆਂ ਚਰਚਾਵਾਂ ਨੇ ਕਾਂਗਰਸੀਆਂ ‘ਚ ਹਲਚਲ ਮਚਾ ਦਿੱਤੀ ਹੈ। ਸਿੱਧੂ ਦੀ ਜੇਲ੍ਹ ਤੋਂ ਰਿਹਾਈ ਸਮੇਂ ਪੰਜਾਬ ਕਾਂਗਰਸ ਦਾ ਕੋਈ ਵੀ ਵੱਡਾ ਆਗੂ ਉਨ੍ਹਾਂ ਨੂੰ ਮਿਲਣ ਨਹੀਂ ਆਇਆ।

ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ ‘ਤੇ ਅਫਸੋਸ ਪ੍ਰਗਟ ਕੀਤਾ ਸੀ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਸਨ। ਦੂਜੇ ਪਾਸੇ ਜੇਲ੍ਹ ਜਾਣ ਤੋਂ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਸਨ।

ਨਵਜੋਤ ਸਿੰਘ ਅਤੇ ਰਾਜਾ ਵੜਿੰਗ ਹੀ ਸਨ, ਜਿਨ੍ਹਾਂ ਨੇ ਮੂਸੇਵਾਲਾ ਨੂੰ ਕਾਂਗਰਸ ‘ਚ ਸ਼ਾਮਲ ਕਰਵਾਇਆ। ਸਿੱਧੂ ਉਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਸਵੇਰੇ ਚੰਡੀਗੜ੍ਹ ਪੁੱਜਣ ਤੋਂ ਬਾਅਦ ਨਵਜੋਤ ਸਿੰਘ ਮੂਸੇਵਾਲਾ ਨੂੰ ਰਾਹੁਲ ਗਾਂਧੀ ਨਾਲ ਮਿਲਣ ਲਈ ਆਪਣੇ ਨਾਲ ਲੈ ਗਏ ਸਨ।

ਨਵਜੋਤ ਸਿੰਘ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਦਸੇ ‘ਚ 10 ਮਹੀਨੇ ਦੇ ਬੱਚੇ ਦੀ ਮੌ+ਤ, ਜਗਰਾਤੇ ਤੋਂ ਘਰ ਪਰਤ ਰਹੇ ਪਰਿਵਾਰ ਨਾਲ ਵਰਤਿਆ ਭਾਣਾ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ !