ਨਵਜੋਤ ਸਿੱਧੂ ਦੇ ਜੇਲ੍ਹ ‘ਚੋਂ ਬਾਹਰ ਆਉਣ ‘ਤੇ ਕਾਂਗਰਸ ‘ਚ ਫੇਰ ਪਏਗਾ ਖਿਲਾਰਾ: ਕੁਲਦੀਪ ਧਾਲੀਵਾਲ

ਗੁਰਦਾਸਪੁਰ, 21 ਜਨਵਰੀ 2023 – ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ‘ਚੋਂ ਬਾਹਰ ਆਉਣ ‘ਤੇ ਕਾਂਗਰਸ ਦਾ ਕਲੇਸ਼ ਹੋਰ ਵਧੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਅਸਲ ‘ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ ਅਤੇ ਉਸ ਦੀ ਤਾਜ਼ਪੋਸ਼ੀ ਸਮਾਗਮ ਮੰਤਰੀ ਲਾਲ ਚੰਦ ਕਟਾਰੂਚੱਕ ਅੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪਹੁੰਚੇ ਹੋਏ ਸਨ।

ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ‘ਤੇ ਤੰਜ਼ ਕਸਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੂੰ ‘ਭਾਰਤ ਜੋੜੋ ਯਾਤਰਾ” ਕਰਨ ਦੀ ਬਜਾਏ ‘ਕਾਂਗਰਸ ਜੋੜੋ ਯਾਤਰਾ’ ਚਲਾਉਣੀ ਚਾਹੀਦੀ ਹੈ ਕਿਉਕਿ ਕਾਂਗਰਸ ਖੇਰੂ-ਖੇਰੂ ਹੋ ਚੁੱਕੀ ਹੈ ਅਤੇ ਇਨ੍ਹਾਂ ਦੇ ਮੰਤਰੀ ਭਾਜਪਾ ਵਿੱਚ ਜਾ ਰਹੇ ਹਨ।

ਉੱਥੇ ਹੀ ਧਾਲੀਵਾਲ ਨੇ ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ‘ਤੇ ਵੀ ਤੰਜ ਕਸਿਆ। ਧਾਲੀਵਾਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਤੇ ਕਾਂਗਰਸ ਵਿੱਚ ਹੋਰ ਖਿਲਾਰਾ ਵਧੇਗਾ।

ਜੀਰਾ ਫੈਕਟਰੀ ਦੇ ਬਾਹਰ ਲੱਗੇ ਧਰਨੇ ਤੇ ਬੋਲਦੇ ਹੋਏ ਕਿਹਾ ਕਿ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਧਰਨਾ ਕਿਸਾਨਾਂ ਵਲੋਂ ਸਮਾਪਤ ਕੀਤਾ ਜਾਵੇਗਾ। ਇਸ ਮੌਕੇ ਧਾਲੀਵਾਲ ਨੇ ਵਿਰੋਧੀ ਪਾਰਟੀਆਂ ਭਾਜਪਾ ਅਤੇ ਅਕਾਲੀ ਦਲ ਤੇ ਵੀ ਖੂਬ ਨਿਸ਼ਾਨੇ ਸਾਧੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ 3 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਪਾਕਿਸਤਾਨ ‘ਚ ਹਿੰਦੂ ਲੜਕੀ ਫਿਰ ਅਗਵਾ: 14 ਸਾਲਾ ਨਾਬਾਲਗ ਨੂੰ ਕਬੂਲ ਕਰਵਾਇਆ ਗਿਆ ਇਸਲਾਮ