ਨਵਜੋਤ ਸਿੱਧੂ ਦੀ ਪਤਨੀ ਨਾਲ 2 ਕਰੋੜ ਦੀ ਧੋਖਾਧੜੀ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ, 29 ਨਵੰਬਰ 2024 – ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ.ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ (PA) ਅਤੇ ਅਮਰੀਕਾ ਸਥਿਤ ਇੱਕ ਐਨਆਰਆਈ ‘ਤੇ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਇਹ ਮਾਮਲਾ ਰਣਜੀਤ ਐਵੀਨਿਊ ਸਥਿਤ ਐਸਸੀਓ (ਦੁਕਾਨ-ਕਮ-ਆਫ਼ਿਸ) ਨੰਬਰ 10 ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਹੈ। ਇਸ ਦੀ ਜਾਂਚ ਆਰਥਿਕ ਅਪਰਾਧ (ਈਓ) ਵਿੰਗ ਵੱਲੋਂ ਕੀਤੀ ਜਾ ਰਹੀ ਹੈ।

ਡਾਕਟਰ ਨਵਜੋਤ ਕੌਰ ਸਿੱਧੂ ਨੇ ਦੋਸ਼ ਲਾਇਆ ਹੈ ਕਿ ਅਮਰੀਕਾ ਸਥਿਤ ਐਨਆਰਆਈ ਅੰਗਦ ਪਾਲ ਸਿੰਘ ਨੇ ਆਪਣੇ ਮਾਮੇ ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ਨਾਲ ਮਿਲ ਕੇ ਉਸ ਨਾਲ ਧੋਖਾ ਕੀਤਾ ਹੈ। ਇਸ ਤੋਂ ਇਲਾਵਾ ਉਸ ਦੇ ਸਾਬਕਾ ਨਿੱਜੀ ਸਹਾਇਕ ਗੌਰਵ ਅਤੇ ਉਸ ਦੇ ਸਾਥੀ ਜਗਜੀਤ ਸਿੰਘ ਨੇ ਵੀ ਇਸ ਧੋਖਾਧੜੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਅੰਗਦ ਪਾਲ ਸਿੰਘ ਨੇ ਰਣਜੀਤ ਐਵੀਨਿਊ ਸਥਿਤ ਐਸ.ਸੀ.ਓ ਨੰਬਰ 10 ਨੂੰ ਵੇਚਣ ਦੀ ਤਜਵੀਜ਼ ਰੱਖੀ ਸੀ। ਇਸ ਦੇ ਲਈ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਹੋਇਆ। ਇਸ ਸਮਝੌਤੇ ‘ਤੇ ਡਾ: ਸਿੱਧੂ ਦੇ ਨੁਮਾਇੰਦੇ ਸੁਸ਼ੀਲ ਰਾਵਤ ਅਤੇ ਅੰਗਦ ਪਾਲ ਸਿੰਘ ਦੀ ਵਿਸ਼ਾਲ ਕੌਰ ਨੇ ਵੀ ਦਸਤਖ਼ਤ ਕੀਤੇ ਸਨ।

ਡਾ: ਸਿੱਧੂ ਨੇ ਇਸ ਜਾਇਦਾਦ ਦੀ ਬੁਕਿੰਗ ਲਈ ਅੰਗਦ ਪਾਲ ਸਿੰਘ ਦੇ ਖਾਤੇ ਵਿੱਚ 1.2 ਕਰੋੜ ਰੁਪਏ ਟਰਾਂਸਫਰ ਕੀਤੇ। ਇਸ ਤੋਂ ਇਲਾਵਾ ਉਸ ਨੇ ਕਈ ਵਾਰ ਅਦਾਇਗੀ ਲਈ ਚੈੱਕ ਵੀ ਦਿੱਤੇ, ਜੋ ਕਿ ਉਸ ਦੇ ਨਿੱਜੀ ਸਹਾਇਕ ਗੌਰਵ ਨੇ ਕੈਸ਼ ਕਰਵਾ ਕੇ ਰਕਮ ਅੰਗਦ ਦੇ ਏਜੰਟ ਨੂੰ ਸੌਂਪ ਦਿੱਤੀ।

ਅੰਗਦ ਪਾਲ ਸਿੰਘ ਨੇ ਵਾਰ-ਵਾਰ ਭਰੋਸਾ ਦਿਵਾਇਆ ਕਿ ਜਲਦੀ ਹੀ ਜਾਇਦਾਦ ਉਨ੍ਹਾਂ ਦੇ ਨਾਂ ‘ਤੇ ਦਰਜ ਕਰਵਾ ਦਿੱਤੀ ਜਾਵੇਗੀ। ਜਦੋਂ ਡਾ.ਸਿੱਧੂ ਨੇ ਦਸਤਾਵੇਜ਼ ਦਰਜ ਕਰਵਾਉਣ ਲਈ ਦਬਾਅ ਪਾਇਆ ਤਾਂ ਉਹ ਬਹਾਨੇ ਬਣਾਉਣ ਲੱਗੇ। ਉਨ੍ਹਾਂ ਨੇ ਆਰਜ਼ੀ ਤੌਰ ‘ਤੇ ਫਰਵਰੀ 2023 ‘ਚ ਸਿੱਧੂ ਦੀ ਬੇਟੀ ਰਾਬੀਆ ਦੇ ਨਾਂ ‘ਤੇ ਜਾਇਦਾਦ ਦੀ ਪਾਵਰ ਆਫ ਅਟਾਰਨੀ ਦਿੱਤੀ ਸੀ।

ਡਾ.ਸਿੱਧੂ ਦਾ ਦੋਸ਼ ਹੈ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਚੈੱਕਾਂ ਦੀ ਰਕਮ ਨੂੰ ਕੈਸ਼ ਕਰਕੇ ਮੁਲਜ਼ਮਾਂ ਵਿੱਚ ਵੰਡ ਦਿੱਤਾ ਗਿਆ। ਇਸ ਧੋਖਾਧੜੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਹੁਣ ਈਓ ਵਿੰਗ ਨੂੰ ਸੌਂਪ ਦਿੱਤਾ ਗਿਆ ਹੈ। ਫਿਲਹਾਲ ਇਹ ਮਾਮਲਾ ਪੁਲਸ ਦੀ ਜਾਂਚ ‘ਚ ਹੈ ਅਤੇ ਆਉਣ ਵਾਲੇ ਦਿਨਾਂ ‘ਚ ਨਵੀਂ ਜਾਣਕਾਰੀ ਸਾਹਮਣੇ ਆ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਕਿਸਾਨਾਂ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ: ਸਰਕਾਰ ਡੱਲੇਵਾਲ ਨੂੰ ਮਿਲਣ ਨਹੀਂ ਦੇ ਰਹੀ – ਕਿਸਾਨਾਂ ਨੇ ਲਾਏ ਇਲਜ਼ਾਮ

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ: ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ