ਪੰਜਾਬ ‘ਚ ਅਧਿਆਪਕਾਂ ਲਈ ਨਵੀਂ ਆਨਲਾਈਨ ਤਬਾਦਲਾ ਨੀਤੀ ਲਗਪਗ ਤਿਆਰ: ਜਲਦ ਹੋਵੇਗੀ ਲਾਗੂ

ਚੰਡੀਗੜ੍ਹ, 31 ਅਗਸਤ 2022 – ਪੰਜਾਬ ਸਰਕਾਰ ਅਧਿਆਪਕਾਂ ਦੀ ਨਵੀਂ ਆਨਲਾਈਨ ਤਬਾਦਲਾ ਨੀਤੀ ਬਣਾਉਣ ਜਾ ਰਹੀ ਹੈ। ਇਸ ‘ਤੇ ਕੰਮ ਵੀ ਸ਼ੁਰੂ ਹੋ ਗਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਨੂੰ 2 ਹਫਤਿਆਂ ਤੱਕ ਲਾਗੂ ਕਰ ਦਿੱਤਾ ਜਾਵੇਗਾ। ਤਬਾਦਲੇ ਦੇ ਚਾਹਵਾਨ ਅਧਿਆਪਕ ਵਿਭਾਗ ਦੇ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਇਸ ਵਾਰ ਨਵੀਂ ਨੀਤੀ ‘ਚ ਸਭ ਤੋਂ ਵੱਡਾ ਬਦਲਾਅ ਇਹ ਹੋਵੇਗਾ ਕਿ ਹੁਣ ਫੌਜੀਆਂ ਦੀਆਂ ਪਤਨੀਆਂ ਅਤੇ ਮਾਵਾਂ ਵੀ ਆਪਣੀ ਸਹੂਲਤ ਮੁਤਾਬਕ ਸਟੇਸ਼ਨ ਅਲਾਟ ਕਰ ਸਕਣਗੀਆਂ। ਇਸ ਤੋਂ ਪਹਿਲਾਂ ਕੈਂਸਰ, ਕਾਲਾ ਪੀਲੀਆ, ਅਨੀਮੀਆ, ਥੈਲੇਸੀਮੀਆ, ਡਾਇਲਸਿਸ ਪੀੜਤ, ਅਪੰਗ, ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਆਦਿ ਨੂੰ ਤਰਜੀਹ ਦਿੱਤੀ ਜਾਂਦੀ ਸੀ।

ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਵੀਂ ਤਬਾਦਲਾ ਨੀਤੀ ਵਿੱਚ ਅਹਿਮ ਬਦਲਾਅ ਕੀਤੇ ਜਾ ਰਹੇ ਹਨ। ਜਿਵੇਂ ਪਤੀ ਜਾਂ ਪਤਨੀ ਦੀ ਬੀਮਾਰੀ, ਬੱਚਿਆਂ ਦੀ ਬੀਮਾਰੀ, ਨਵ-ਵਿਆਹੇ, ਵਿਧਵਾ, ਨੇਤਰਹੀਣ, ਅਪਾਹਜ ਅਤੇ ਖਾਸ ਕਰਕੇ ਫੌਜੀ ਪਰਿਵਾਰਾਂ ਨੂੰ ਵੀ ਪਹਿਲ ਦਿੱਤੀ ਜਾਵੇਗੀ।

ਕਿਉਂਕਿ ਫੌਜੀ ਲੰਬੇ ਸਮੇਂ ਬਾਅਦ ਛੁੱਟੀ ਲੈ ਕੇ ਆਉਂਦੇ ਹਨ, ਅਜਿਹੇ ‘ਚ ਜੇਕਰ ਉਨ੍ਹਾਂ ਦੀ ਪਤਨੀ ਜਾਂ ਮਾਤਾ ਕਿਤੇ ਦੂਰ ਡਿਊਟੀ ਦਿੰਦੇ ਹਨ ਤਾਂ ਇਹ ਸਹੂਲਤ ਦਿੱਤੀ ਜਾ ਰਹੀ ਹੈ ਕੇ ਉਹ ਆਪਣੇ ਪਰਿਵਾਰ ਨਾਲ ਰਹਿ ਸਕਣ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2018 ਵਿੱਚ ਅਧਿਆਪਕਾਂ ਦੀ ਬਦਲੀ ਨੀਤੀ ਲਾਗੂ ਕੀਤੀ ਸੀ। ਜਿਸ ਵਿੱਚ ਕਿਸੇ ਵੀ ਅਧਿਆਪਕ ਨੂੰ 7 ਸਾਲ ਤੋਂ ਵੱਧ ਸਮੇਂ ਤੱਕ ਇੱਕ ਥਾਂ ’ਤੇ ਰਹਿਣ ਅਤੇ ਤਿੰਨ ਸਾਲ ਤੋਂ ਪਹਿਲਾਂ ਅਧਿਆਪਕਾਂ ਦੀ ਬਦਲੀ ਕਰਨ ਦੀ ਮਨਾਹੀ ਕੀਤੀ ਗਈ ਸੀ। ਹੁਣ ਸਰਕਾਰ ਇਸ ਸਮੇਂ ਨੂੰ ਘਟਾ ਸਕਦੀ ਹੈ ਜਾਂ ਵਧਾ ਸਕਦੀ ਹੈ। ਜਾਂ ਇਸ ਨੂੰ ਸਿਰਫ਼ ਸਰਹੱਦੀ ਖੇਤਰਾਂ ਵਿੱਚ ਹੀ ਲਾਗੂ ਕੀਤਾ ਜਾ ਸਕਦਾ ਹੈ।

ਵਿਭਾਗ ਅਨੁਸਾਰ ਤਬਾਦਲੇ ਦੇ ਚਾਹਵਾਨ ਅਧਿਆਪਕਾਂ ਨੂੰ ਵਿਭਾਗ ਦੇ ਪੋਰਟਲ ‘ਤੇ ਅਪਲਾਈ ਕਰਨਾ ਹੋਵੇਗਾ। ਜਿਹੜੇ ਕਰਮਚਾਰੀ ਕੈਂਸਰ, ਹੈਪੇਟਾਈਟਸ-ਬੀ, ਹੈਪੇਟਾਈਟਸ-ਸੀ, ਅਨੀਮੀਆ, ਥੈਲੇਸੀਮੀਆ ਜਾਂ ਡਾਇਲਸਿਸ, ਦਿਵਯਾਂਗ, ਤਲਾਕਸ਼ੁਦਾ, ਨੇਤਰਹੀਣ, ਸ਼ਹੀਦਾਂ ਦੀਆਂ ਵਿਧਵਾਵਾਂ, ਸੈਨਿਕਾਂ ਦੀਆਂ ਪਤਨੀਆਂ ਅਤੇ ਮਾਵਾਂ ਨਾਲ ਪੀੜਤ ਹਨ, ਨੂੰ ਵਿਕਲਪ ਦੇਖ ਕੇ ਆਪਣੀ ਬਦਲੀ ਦੀਆਂ ਅਰਜ਼ੀਆਂ ਆਨਲਾਈਨ ਭਰਨੀਆਂ ਪੈਣਗੀਆਂ। .

ਸਾਲ 2021 ਵਿੱਚ 10 ਹਜ਼ਾਰ 99 ਅਧਿਆਪਕਾਂ ਦੇ ਆਨਲਾਈਨ ਤਬਾਦਲੇ ਕੀਤੇ ਗਏ ਸਨ। ਜਦਕਿ 35,386 ਅਧਿਆਪਕਾਂ ਅਤੇ ਵਲੰਟੀਅਰਾਂ ਨੇ ਤਬਾਦਲੇ ਲਈ ਆਨਲਾਈਨ ਅਪਲਾਈ ਕੀਤਾ ਸੀ। ਤਬਾਦਲਾ ਨੀਤੀ ਅਨੁਸਾਰ ਅਧਿਆਪਕਾਂ ਦੀ ਬਦਲੀ ਲਈ ਅੰਕ ਨਿਰਧਾਰਿਤ ਕਰਕੇ ਇਸ ਨੀਤੀ ਵਿੱਚ ਮਾਪਦੰਡ ਜੋੜ ਦਿੱਤੇ ਗਏ ਸਨ। ਵੱਖ-ਵੱਖ ਜ਼ੋਨਾਂ ਵਿੱਚ ਸੇਵਾ ਨਿਭਾਏ ਕਾਰਜਕਾਲ ਲਈ 50 ਅੰਕ ਅਤੇ ਵੱਧ ਤੋਂ ਵੱਧ ਅੰਕ ਉਨ੍ਹਾਂ ਅਧਿਆਪਕਾਂ ਲਈ ਰੱਖੇ ਗਏ ਹਨ ਜੋ ਜ਼ੋਨ-5 ਭਾਵ ਪਛੜੇ ਖੇਤਰਾਂ ਵਿੱਚ ਸੇਵਾ ਨਿਭਾਅ ਰਹੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੁਬਈ ਤੋਂ ਆਇਆ ਯਾਤਰੀ ਅੰਡਰਵੀਅਰ ‘ਚ ਲੁਕੋ ਕੇ ਲਿਆਇਆ ਸੀ 65 ਲੱਖ ਦਾ ਸੋਨਾ, ਅੰਮ੍ਰਿਤਸਰ ਅੱਡੇ ‘ਤੇ ਕਸਟਮ ਵਿਭਾਗ ਨੇ ਫੜਿਆ

ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਧਿਕਾਰੀ