- ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਪਿੰਡਾਂ ਦੇ ਲੋਕਾਂ ਵਿੱਚ ‘ਆਪ’ ਪ੍ਰਤੀ ਖਾਸਾ ਉਤਸ਼ਾਹ
- ਹਲਕੇ ਦੇ ਪਿੰਡ ਧੀਨਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਕੀਤੀ ਸ਼ਮੂਲੀਅਤ, ‘ਆਪ’ ਨੂੰ ਸਮਰਥਨ ਦੇਣ ਦਾ ਕੀਤਾ ਵਾਅਦਾ
-ਮੀਟਿੰਗ ਨੂੰ ‘ਆਪ’ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ‘ਤੇ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜੀਪਾ ਨੇ ਕੀਤਾ ਸੰਬੋਧਿਤ
ਜਲੰਧਰ, 29 ਅਪਰੈਲ 2023 – ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਮੀਟਿੰਗਾਂ ਦਾ ਦੌਰ ਜਾਰੀ ਹੈ। ਪਾਰਟੀ ਦੇ ਆਗੂਆਂ ਵਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਮੀਟਿੰਗਾਂ ਦੌਰਾਨ ‘ਆਪ’ ਦੀਆਂ ਨੀਤੀਆਂ ‘ਤੇ ਮਾਨ ਸਰਕਾਰ ਵਲੋਂ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਪਿੰਡ ਧੀਨਾ ਵਿਖੇ ‘ਆਪ’ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਦੇ ਅਗੁਵਾਈ ਵਿੱਚ ਕੀਤੀ ਗਈ ਮੀਟਿੰਗ ਵਿੱਚ ਲੋਕਾਂ ਵਲੋਂ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੀ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ ਹੈ।
ਇਥੇ ਪਿੰਡ ਧੀਨਾ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਹੁਤ ਵਧੀਆ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ‘ਆਪ’ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ‘ਆਪ’ ਦੇ ਪ੍ਰਤੀ ਭਾਰੀ ਉਤਸ਼ਾਹ ਹੈ।
‘ਆਪ’ ਪੰਜਾਬ ਦੀ ਸਟੇਟ ਸਕੱਤਰ ਰਾਜਵਿਦਰ ਕੌਰ ਥਿਆੜਾ ਨੇ ਮੀਟਿੰਗ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਪਣੇ ਵਾਅਦੇ ਮੁਤਾਬਕ ਸਾਰੀਆਂ ਗਰੰਟੀਆ ਪੂਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੀ ਗਰੰਟੀ ਮਹਿਲਾਵਾਂ ਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਤੱਕ ਪੁਰਾਣੀਆਂ ‘ਤੇ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਲੁੱਟਣ ਤੋਂ ਇਲਾਵਾ ਕੁੱਝ ਨਹੀਂ ਕੀਤਾ। ਕੇਵਲ ‘ਆਪ’ ਹੀ ਅਜਿਹੀ ਪਾਰਟੀ ਹੈ ਜਿਸਦੀ ਸਰਕਾਰ ਦੌਰਾਨ ਪੰਜਾਬ ਖੁਸ਼ਹਾਲੀ ਦੀ ਲੀਹ ‘ਤੇ ਪਿਆ ਹੈ। ਉਨ੍ਹਾਂ ਦਾਅਵਾ ਕੀਤਾ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਇਕਤਰਫ਼ਾ ਜਿੱਤ ਹਾਸਲ ਕਰਕੇ ਇੱਕ ਨਵਾਂ ਇਤਿਹਾਸ ਰਚਣਗੇ।
ਇਸ ਮੋਕੇ ਦੌਰਾਨ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਮੰਗਲ ਸਿੰਘ ਸੁੱਖਾ ਫੇਲੜੀਵਾਲ, ਅਮਰੀਕ ਬਾਗੜ ਸੁਖ ਸੰਧੂ, ਰਾਜੇਸ਼ ਭੱਟੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।