ਚੰਡੀਗੜ੍ਹ, 2 ਫਰਵਰੀ 2023 – ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 3 ਫਰਵਰੀ ਨੂੰ ਹੋਣ ਜਾ ਰਹੀ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਿਕ ਮੀਟਿੰਗ 3 ਫਰਵਰੀ 2023 ਨੂੰ ਦੁਪਹਿਰੇ 12 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ, ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿਚ ਸਰਕਾਰ ਵਲੋਂ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਵੀ ਇਸ ਮੀਟਿੰਗ ਵਿਚ ਹੱਲ ਹੋ ਸਕਦਾ ਹੈ।
ਇਸ ਤੋਂ ਇਲਾਵਾ ਸਰਕਾਰੀ ਸੂਤਰ ਦੱਸਦੇ ਹਨ ਕਿ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸਰਕਾਰ ਵਲੋਂ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਮੀਦ ਹੈ ਕਿ, ਸਰਕਾਰ ਇਸ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਲਈ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।