ਚੰਡੀਗੜ੍ਹ, 8 ਜੂਨ 2023 – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ 2023 ਨੂੰ ਮਾਨਸਾ ਵਿਖੇ ਹੋਣ ਜਾ ਰਹੀ ਹੈ। ਇਸ ਦਾ ਐਲਾਨ ਖੁਦ ਸੀਐਮ ਭਗਵੰਤ ਮਾਨ ਦੇ ਵਲੋਂ ਟਵਿੱਟਰ ਹੈਂਡਲ ਤੇ ਕੀਤਾ ਗਿਆ ਹੈ। ਮਾਨ ਨੇ ਆਪਣੇ ਟਵੀਟ ਵਿਚ ਲਿਖਿਆ ਕਿ, ਵਾਅਦੇ ਮੁਤਾਬਿਕ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਇਸ ਵਾਰ ਕੈਬਨਿਟ ਮੀਟਿੰਗ ਮਾਨਸਾ ਵਿਖੇ ਹੋਵੇਗੀ।
ਸੀਐਮ ਮਾਨ ਨੇ ਅੱਗੇ ਲਿਖਿਆ ਕਿ, ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫ਼ੈਸਲਿਆਂ ਤੇ ਮੋਹਰ ਲੱਗੇਗੀ ਅਤੇ ਕਈ ਫ਼ੈਸਲਿਆਂ ਤੇ ਵਿਚਾਰ ਚਰਚਾ ਹੋਵੇਗੀ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਵਿਚ ਸਰਕਾਰ ਕੱਚੇ ਮੁਲਾਜ਼ਮਾਂ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਅਹਿਮ ਫ਼ੈਸਲੇ ਲੈ ਚੁੱਕੀ ਹੈ।