NIA ਨੇ ਪੰਜਾਬ-ਹਰਿਆਣਾ ਦੇ 8 ਨਾਮੀ ਗੈਂਗਸਟਰਾਂ ‘ਤੇ ਰੱਖਿਆ ਇਨਾਮ

  • ਬੰਬੀਹਾ ਗੈਂਗ ਦਾ ਸਰਗਨਾ ਲੱਕੀ ਪਟਿਆਲ ਅਤੇ ਬੰਦਰ ਵੀ ਸ਼ਾਮਲ ਹਨ

ਚੰਡੀਗੜ੍ਹ, 23 ਜੂਨ 2023 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਹਰਿਆਣਾ ਅਤੇ ਪੰਜਾਬ ਦੇ ਅੱਠ ਗੈਂਗਸਟਰਾਂ ਨੂੰ ਵਾਂਟੇਡ ਸੂਚੀ ਵਿੱਚ ਪਾ ਕੇ ਉਨ੍ਹਾਂ ‘ਤੇ 1 ਤੋਂ 5 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਇਨ੍ਹਾਂ ਵਿੱਚ ਬੰਬੀਹਾ ਸਿੰਡੀਕੇਟ ਦਾ ਲੱਕੀ ਪਟਿਆਲ ਅਤੇ ਗੈਂਗਸਟਰ ਕੌਸ਼ਲ ਚੌਧਰੀ ਦਾ ਖਾਸ ਸਰਗਨਾ ਸੰਦੀਪ ਉਰਫ਼ ਬੰਦਰ ਸ਼ਾਮਲ ਹਨ। ਇਹ ਸਾਰੇ ਗੈਂਗਸਟਰ ਕਾਫੀ ਸਮੇਂ ਤੋਂ ਫਰਾਰ ਸਨ। ਇਨ੍ਹਾਂ ‘ਚੋਂ ਕੁਝ ਵਿਦੇਸ਼ਾਂ ‘ਚ ਲੁਕ ਕੇ ਸਾਰਾ ਨੈੱਟਵਰਕ ਚਲਾ ਰਹੇ ਹਨ।

ਐਨਆਈਏ ਨੇ ਗੁਰੂਗ੍ਰਾਮ ਦੇ ਸ਼ਿਵਾਜੀ ਨਗਰ ਵਾਸੀ ਦਿਨੇਸ਼ ਸ਼ਰਮਾ ਉਰਫ਼ ਗਾਂਧੀ, ਨੀਰਜ ਉਰਫ਼ ਪੰਡਿਤ, ਗੁਰੂਗ੍ਰਾਮ ਦੇ ਨਾਹਰਪੁਰ ਰੂਪਾ ਵਾਸੀ ਸੰਦੀਪ ਉਰਫ਼ ਬੰਦਰ, ਕਰਨਾਲ ਦੇ ਅਸੰਧ ਵਾਸੀ ਦਲੇਰ ਸਿੰਘ ਉਰਫ਼ ਕੋਟੀਆ, ਪੰਜਾਬ ਦੇ ਲੁਧਿਆਣਾ ਦਾ ਰਹਿਣ ਵਾਲਾ ਗੁਰਪਿੰਦਰ ਸਿੰਘ ਉਰਫ਼ ਬਾਬਾ ਡੱਲਾ, ਮੋਗਾ ਵਾਸੀ ਸੁਖਦੂਰ ਸਿੰਘ ਉਰਫ਼ ਸੁੱਖਾ ਦੁੱਨੇ ਕੇ ‘ਤੇ 1-1 ਲੱਖ ਰੁਪਏ ਅਤੇ ਅੱਤਵਾਦੀਆਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਗੌਰਵ ਪਟਿਆਲ ਉਰਫ਼ ਸੌਰਵ ਠਾਕੁਰ ਉਰਫ਼ ਲੱਕੀ ਪਟਿਆਲ ‘ਤੇ 5-5 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

ਇਨ੍ਹਾਂ ਸਭ ਮੋਸਟ ਵਾਂਟੇਡ ਅਪਰਾਧੀਆਂ ਨੂੰ ਇਸ਼ਤਿਹਾਰ ਦੇ ਨਾਲ ਉਨ੍ਹਾਂ ‘ਤੇ ਇਨਾਮ ਦੀ ਰਕਮ ਦਾ ਐਲਾਨ ਕਰਨ ਤੋਂ ਬਾਅਦ ਜਨਤਕ ਕੀਤਾ ਗਿਆ ਹੈ। ਐਨਆਈਏ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਉਨ੍ਹਾਂ ਨਾਲ ਜੁੜੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਏਜੰਸੀ ਨੂੰ ਸੂਚਿਤ ਕਰੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਰਾਸ਼ਟਰੀ ਜਾਂਚ ਏਜੰਸੀ ਪਿਛਲੇ ਇਕ ਸਾਲ ਤੋਂ ਗੈਂਗਸਟਰਾਂ ਅਤੇ ਅੱਤਵਾਦੀਆਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕਰ ਰਹੀ ਹੈ। ਐਨਆਈਏ ਨੇ ਪੰਜਾਬ, ਹਰਿਆਣਾ, ਰਾਜਸਥਾਨ, ਯੂ.ਪੀ ਅਤੇ ਹੋਰ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਇਨ੍ਹਾਂ ‘ਚੋਂ ਜ਼ਿਆਦਾਤਰ ਗੈਂਗਸਟਰ ਭਾਰਤ ਛੱਡ ਕੇ ਵਿਦੇਸ਼ਾਂ ‘ਚ ਲੁਕੇ ਹੋਏ ਹਨ। ਅਰਸ਼ਦੀਪ ਉਰਫ ਡੱਲਾ ਕੈਨੇਡਾ ਅਤੇ ਲੱਕੀ ਪਟਿਆਲ ਅਰਮੇਨੀਆ ਵਿੱਚ ਬੈਠ ਕੇ ਸਾਰਾ ਨੈੱਟਵਰਕ ਚਲਾ ਰਿਹਾ ਹੈ।

ਕਰੀਬ ਇੱਕ ਹਫ਼ਤਾ ਪਹਿਲਾਂ ਐਨਆਈਏ ਨੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ਦੀ ਸੂਚੀ ਵਿੱਚ 14 ਮੁਲਜ਼ਮਾਂ ਦੇ ਨਾਂ ਸ਼ਾਮਲ ਕੀਤੇ ਸਨ। ਜਿਸ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਕਾਲਾ ਜਠੇੜੀ ਤੋਂ ਇਲਾਵਾ ਸਤਵਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ, ਅਨਮੋਲ ਬਿਸ਼ਨੋਈ ਉਰਫ ਭਾਨੂੰ, ਵਿਕਰਮਜੀਤ ਉਰਫ ਵਿਕਰਮ ਬਰਾੜ, ਵਰਿੰਦਰ ਪ੍ਰਤਾਪ ਸਿੰਘ ਉਰਫ ਕਾਲਾ ਰਾਣਾ, ਜੋਗਿੰਦਰ ਸਿੰਘ, ਰਾਜੇਸ਼ ਕੁਮਾਰ ਉਰਫ ਰਾਜੂ ਮੋਟਾ, ਰਾਜੂ ਬਸੌਦੀ, ਅਨਿਲ ਚਿੱਪੀ, ਨਰੇਸ਼ ਯਾਦਵ ਅਤੇ ਸ਼ਾਹਬਾਜ਼ ਅੰਸਾਰੀ ਨੂੰ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ ਪਿਛਲੇ ਸਾਲ 29 ਮਈ 2022 ਨੂੰ ਪੰਜਾਬ ਦੇ ਮਾਨਸਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਕੇਸ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਲਾਰੈਂਸ ਗਰੁੱਪ ਨੇ ਪੰਜਾਬ ਵਿੱਚ ਹੀ ਨਹੀਂ ਸਗੋਂ ਹਰਿਆਣਾ ਸਮੇਤ ਹੋਰ ਰਾਜਾਂ ਵਿੱਚ ਵੀ ਕਈ ਮਸ਼ਹੂਰ ਵਿਅਕਤੀਆਂ ਦਾ ਕਤਲ ਕਰਵਾ ਦਿੱਤਾ।

ਬਾਲੀਵੁਡ ਸਟਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਲਾਰੈਂਸ ਅਤੇ ਬੰਬੀਹਾ ਗਰੁੱਪ ਵਿਚਕਾਰ ਲੜਾਈ ਸ਼ੁਰੂ ਹੋਣ ਤੋਂ ਬਾਅਦ, ਐਨਆਈਏ ਨੇ ਖਾਸ ਤੌਰ ‘ਤੇ ਉੱਤਰੀ ਭਾਰਤ ਦੇ 5 ਰਾਜਾਂ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਗਠਜੋੜ ਦੀ ਜਾਂਚ ਕਰਦੇ ਹੋਏ ਉਨ੍ਹਾਂ ਦੇ ਖਿਲਾਫ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਅੱਤਵਾਦੀ ਅਤੇ ਮੋਸਟ ਵਾਂਟੇਡ ਦੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਸਰਕਾਰ ਨੇ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਜਾਰੀ ਕੀਤੀ ਹੁਣ ਤਕ ਦੀ ਸਭ ਤੋਂ ਵੱਡੀ ਗ੍ਰਾਂਟ

ਲੁਧਿਆਣਾ ਡਕੈਤੀ ਮਾਮਲੇ ‘ਚ SIT ਨੇ CMS ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ, 1.35 ਕਰੋੜ ਕਿੱਥੇ ਨੇ ਇਹ ਭੇਤ ਅਜੇ ਵੀ ਬਰਕਰਾਰ