- ਸੋਸ਼ਲ ਮੀਡੀਆ ‘ਤੇ ਪਾਉਂਦਾ ਸੀ ਖਾਲਿਸਤਾਨ ਨਾਲ ਜੁੜੀਆਂ ਪੋਸਟਾਂ
ਮੋਗਾ, 20 ਸਤੰਬਰ 2024 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਅੱਜ (ਸ਼ੁੱਕਰਵਾਰ) ਸਵੇਰੇ ਮੋਗਾ ਵਿੱਚ ਛਾਪੇਮਾਰੀ ਕੀਤੀ ਹੈ। ਇਹ ਟੀਮ ਪਿੰਡ ਬਿਲਾਸਪੁਰ ਸਥਿਤ ਕੁਲਵੰਤ ਸਿੰਘ (42) ਦੇ ਘਰ ਪਹੁੰਚੀ ਹੈ। ਦੋਸ਼ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਖਾਲਿਸਤਾਨ ਦੀ ਵਿਚਾਰਧਾਰਾ ਨਾਲ ਜੁੜੀਆਂ ਪੋਸਟਾਂ ਪਾਉਂਦਾ ਹੈ। NIA ਦੀ ਟੀਮ ਨੇ ਕੁਲਵੰਤ ਅਤੇ ਉਸਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਹੈ। ਕਿਸੇ ਨੂੰ ਵੀ ਘਰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। NIA ਦੀ ਟੀਮ ਕੁਲਵੰਤ ਸਿੰਘ ਨਾਲ ਜੁੜੀ ਹਰ ਗੱਲ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਸਥਾਨਕ ਥਾਣੇ ਦੀ ਪੁਲਿਸ ਵੀ ਮੌਜੂਦ ਸੀ।
ਦੱਸਿਆ ਜਾ ਰਿਹਾ ਹੈ ਕਿ ਕੁਲਵੰਤ ਸਿੰਘ ਪੇਸ਼ੇ ਤੋਂ ਡਰਾਈਵਰ ਹੈ। ਉਹ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਟੀਮ ਸਵੇਰੇ 5 ਵਜੇ ਦੋਸ਼ੀ ਦੇ ਘਰ ਪਹੁੰਚੀ। ਇਸ ਤੋਂ ਬਾਅਦ NIA ਟੀਮਾਂ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਉਸ ਤੋਂ ਕਰੀਬ ਡੇਢ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਐਨਆਈਏ ਅਧਿਕਾਰੀਆਂ ਵੱਲੋਂ ਮੇਰੇ ਘਰ ਛਾਪਾ ਮਾਰਿਆ ਗਿਆ। ਖਾਲਿਸਤਾਨੀ ਪੋਸਟਾਂ ਪਾਉਣ ਬਾਰੇ ਮੇਰੇ ਕੋਲੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਮੈਨੂੰ ਭਵਿੱਖ ਵਿੱਚ ਅਜਿਹਾ ਕਰਨ ਤੋਂ ਰੋਕਿਆ ਗਿਆ ਹੈ।