ਨਿਹੰਗ ਸਿੰਘ ਨੇ ਨੌਜਵਾਨ ਨੂੰ ਘਰ ‘ਚ ਵੜ ਕੇ ਤਲਵਾਰ ਨਾਲ ਵੱਢਿਆ: ਕਤਲ ਕਰਕੇ ਹੋਇਆ ਫਰਾਰ

  • ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਅੰਮ੍ਰਿਤਸਰ, 29 ਅਗਸਤ 2024 – ਅੰਮ੍ਰਿਤਸਰ ‘ਚ ਇੱਕ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਉਹ ਵੇਰਕਾ ਬਲਾਕ ਦੇ ਪਿੰਡ ਜਹਾਂਗੀਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਰੀ ਅਨੁਸਾਰ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦੇ ਘਰ ਦਾਖਲ ਹੋ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਮਲਕੀਤ ਸਿੰਘ ਦੀ ਮੌਤ ਹੋ ਗਈ।

ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਮੁਲਜ਼ਮ ਸੁਖਦੇਵ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮ੍ਰਿਤਕ ਮਲਕੀਤ ਦੇ ਘਰ ਸੋਗ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ 3 ਅੱਤਵਾਦੀ ਢੇਰ

ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਬਿਨਾਂ ਹੈਲਮੇਟ ਦੇ ਬੁਲਟ ਦੀ ਸਵਾਰੀ ਪਈ ਭਾਰੀ