ਪ੍ਰਵਾਸੀਆਂ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਪਲਾਟ ਤੇ ਮਕਾਨ, ਪੰਚਾਇਤ ਦਾ ਵੱਡਾ ਫ਼ੈਸਲਾ

ਹੁਸ਼ਿਆਰਪੁਰ, 12 ਸਤੰਬਰ 2025 – ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਵਿਚ ਵਾਪਰੇ ਬੱਚੇ ਨਾਲ ਦਰਦਨਾਕ ਹਾਦਸੇ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਪੰਜਾਬੀਆਂ ‘ਚ ਪ੍ਰਵਾਸੀਆਂ ਪ੍ਰਤੀ ਲਗਾਤਾਰ ਗੁੱਸੇ ਦੀ ਲਹਿਰ ਵੱਧਦੀ ਹੀ ਜਾ ਰਹੀ ਹੈ। ਪ੍ਰਵਾਸੀਆਂ ਨੂੰ ਪੰਜਾਬ ਵਿਚੋਂ ਬਾਹਰ ਕੱਢਣ ਦੀ ਮੰਗ ਉੱਠਣ ਲੱਗੀ ਹੈ। ਇਸ ਘਟਨਾ ਦਾ ਸੇਕ ਹੁਣ ਪਿੰਡਾਂ ਤੱਕ ਵੀ ਪਹੁੰਚਣ ਲੱਗਿਆ ਹੈ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪ੍ਰਵਾਸੀਆਂ ਵਿਰੁੱਧ ਮੋਰਚੇ ਖੋਲ੍ਹਦਿਆਂ ਹੋਇਆਂ ਮਤੇ ਪਾਉਣੇ ਸ਼ੁਰੂ ਕਰ ਦਿੱਤੇ ਗਏ ਹਨ।

ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ਕਲਾਂ ਦੀ ਪੰਚਾਇਤ ਵੱਲੋਂ ਸਰਪੰਚ ਰਾਜੇਸ਼ ਕੁਮਾਰ ਬੱਬੂ ਅਤੇ ਸਮੁੱਚੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ ਕਿ ਪਿੰਡ ਵਿਚ ਨਾ ਤਾਂ ਪ੍ਰਵਾਸੀਆਂ ਨੂੰ ਕੋਈ ਮਕਾਨ ਹੀ ਦਿੱਤਾ ਜਾਵੇਗਾ ਅਤੇ ਨਾ ਹੀ ਪਲਾਟ ਦਿੱਤਾ ਜਾਵੇਗਾ। ਉਕਤ ਮਤੇ ਨੂੰ ਪਿੰਡ ਵਾਸੀਆਂ ਨੂੰ ਸਹਿਯੋਗ ਨਾਲ ਪਾਸ ਕੀਤਾ ਗਿਆ ਹੈ। ਪ੍ਰਵਾਸੀਆਂ ਨੂੰ ਨਾ ਮਕਾਨ ਅਤੇ ਨਾ ਪਲਾਟ ਦੇਣ ਤੋਂ ਇਲਾਵਾ ਕਿਸੇ ਵੀ ਪ੍ਰਵਾਸੀ ਦਾ ਨਾ ਤਾਂ ਆਧਾਰ ਕਾਰਡ ਬਣਾਇਆ ਜਾਵੇਗਾ ਨਾ ਪੈਨ ਕਾਰਡ ਅਤੇ ਨਾ ਹੀ ਕੋਈ ਹੋਰ ਕਾਗਜ਼ਾਤ ਹੀ ਪੰਚਾਇਤ ਵੱਲੋਂ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਾਸੀ ਨੇ ਪ੍ਰਵਾਸੀਆਂ ਨੂੰ ਪਲਾਟ ਵੇਚਿਆ ਜਾਂ ਫਿਰ ਕਿਰਾਏਦਾਰ ਬਣਾਇਆ ਤਾਂ ਉਕਤ ਪਿੰਡ ਵਾਸੀ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਿਊ ਦੀਪ ਨਗਰ ਦੇ 5 ਸਾਲਾ ਹਰਵੀਰ ਦਾ ਇਕ ਅਗਵਾਕਾਰ ਨੇ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਲਾਸ਼ ਰਹੀਮਪੁਰ ਸ਼ਮਸ਼ਾਨਘਾਟ ਦੇ ਨੇੜਿਓਂ ਮਿਲੀ ਸੀ। ਵੀਰਵਾਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਤੋਂ ਬਾਅਦ ਬੱਚੇ ਦੀ ਲਾਸ਼ ਉਸ ਦੇ ਮਾਪਿਆਂ ਨੂੰ ਸੌਂਪ ਦਿੱਤੀ ਗਈ। ਹਰਵੀਰ ਕਤਲ ਕਾਂਡ ਦੇ ਮੁਲਜ਼ਮ ਨਾਨਕੇ ਯਾਦਵ ਨੂੰ ਪੁਲਸ ਨੇ ਅਦਾਲਤ ਵਿਚ ਪੇਸ਼ ਕੀਤਾ ਅਤੇ ਪੁਲਸ ਨੇ ਉਸ ਦਾ 2 ਦਿਨ ਦਾ ਰਿਮਾਂਡ ਮੰਗਿਆ, ਜੋ ਅਦਾਲਤ ਨੇ ਦੇ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਕਈ ਸੰਗਠਨਾਂ ਦੇ ਪ੍ਰਤੀਨਿਧੀ ਸਿਵਲ ਹਸਪਤਾਲ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਕਿਹਾ ਕਿ ਮੁਲਜ਼ਮ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MP ਸੁਖਜਿੰਦਰ ਰੰਧਾਵਾ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ

ਦਿੱਲੀ ਤੋਂ ਬਾਅਦ ਹੁਣ ਬੰਬੇ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ