ਚੰਡੀਗੜ੍ਹ, 21 ਮਾਰਚ 2023- ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਗ਼ੈਰ-ਜ਼ਮਾਨਤੀ ਵਰੰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਹਾਈਕੋਰਟ ਵਿਚ ਦਿੱਤੀ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।
ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਇਕ ਹਫ਼ਤੇ ਤੱਕ ਹਾਜ਼ਰ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ‘ਚ ਦੱਸਿਆ ਗਿਆ ਸੀ ਕਿ ਅੰਮ੍ਰਿਤਪਾਲ ਅਜੇ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ।