- ਫ਼ਰਿਸ਼ਤੇ ਸਕੀਮ ਤਹਿਤ ਕੀਤਾ ਜਾਵੇਗਾ ਸਨਮਾਨਿਤ
- ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ, 10 ਜੁਲਾਈ 2024 – ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਉਣ ਵਾਲੇ ਲੋਕਾਂ ਨੂੰ ਹੁਣ ਕੋਈ ਪੁਲੀਸ ਮੁਲਾਜ਼ਮ ਕਾਰਵਾਈ ਦੇ ਨਾਂਅ ‘ਤੇ ਨਹੀਂ ਰੋਕੇਗਾ। ਨਾ ਹੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾਵੇਗਾ। ਇਹ ਹੁਕਮ ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਹਨ। ਅਜਿਹੇ ਲੋਕਾਂ ਨੂੰ ਫਰਿਸ਼ਤੇ ਸਕੀਮ ਤਹਿਤ 2,000 ਰੁਪਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।