ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ, 27 ਅਪ੍ਰੈਲ 2022 – ਟਰਾਂਸਪੋਰਟ ਵਿਭਾਗ ਪੰਜਾਬ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਕੈਬਨਿਟ ਰੈਂਕ ਵਾਲੀ ਗੱਡੀ ਵਾਪਸ ਕਰਨ ਦੀ ਖੇਚਲ ਕਰਨ। ਪੱਤਰ ਵਿਚ ਆਖਿਆ ਗਿਆ ਹੈ ਕਿ ਇਹ ਗੱਡੀ ਸਿਰਫ਼ ਕੈਬਨਿਟ ਰੈਂਕ ਲਈ ਮਿਲਦੀ ਹੈ। ਇਸ ਲਈ ਇਹ ਗੱਡੀ ਵਾਪਸ ਕਰਨ ਦੀ ਖੇਚਲ ਕਰਨ।

ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ- ਤੁਹਾਡੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ। ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਿਕ ਇਹ ਗੱਡੀ ਸਿਰਫ਼ ਕੈਬਨਿਟ ਮੰਤਰੀਆਂ ਲਈ ਹੀ ਹੈ। ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹ ਗੱਡੀ ਮੰਤਰੀ ਕਾਰ ਸ਼ਾਖਾ ਵਿਚ ਜਮ੍ਹਾ ਕਰਵਾਉਣ ਦੀ ਖੇਚਲ ਕਰੋ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਮਾਰ ਦੀ ਪਟੀਸ਼ਨ ‘ਤੇ ਬਹਿਸ ਮੁਕੰਮਲ: ਹਾਈਕੋਰਟ ਸੋਮਵਾਰ ਨੂੰ ਸੁਣਾਏਗੀ ਫੈਸਲਾ

PM ਨਰਿੰਦਰ ਮੋਦੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ CM ਭਗਵੰਤ ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?