ਚੰਡੀਗੜ੍ਹ, 16 ਨਵੰਬਰ 2022 – ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਖ਼ਿਲਾਫ਼ 8 ਅਗਸਤ 2020 ਨੂੰ ਚੰਡੀਗੜ੍ਹ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਚੰਦੂਮਾਜਰਾ ਨੇ ਲੌਕਡਾਊਨ ਦੌਰਾਨ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਰਾਜਮੋਹਨ ਸਿੰਘ ਨੇ ਚੰਦੂਮਾਜਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ 23 ਨਵੰਬਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਵਰਣਨਯੋਗ ਹੈ ਕਿ 8 ਅਗਸਤ, 2020 ਨੂੰ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹਿਰ ਵਿਚ ਧਾਰਾ-144 ਲਾਗੂ ਕਰ ਦਿੱਤੀ ਸੀ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸੇ ਦਿਨ ਕਈ ਅਕਾਲੀ ਆਗੂਆਂ ਨੇ ਗੋਲਫ ਕਲੱਬ ਨੇੜੇ ਧਰਨਾ ਦਿੱਤਾ। ਇਸ ਕਾਰਨ ਚੰਦੂਮਾਜਰਾ ਅਤੇ ਹੋਰ ਕਈ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ-188 ਤਹਿਤ ਕੇਸ ਦਰਜ ਕੀਤਾ ਗਿਆ ਸੀ।