ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ: ਪਾਕਿਸਤਾਨ ਦੇ ਨੰਬਰਾਂ ਤੋਂ ਆਈਆਂ ਕਾਲਾਂ

  • ਕਿਹਾ-ਬਾਪੂ ਤੁਹਾਡਾ ਅਗਲਾ ਨੰਬਰ

ਮਾਨਸਾ, 22 ਜੁਲਾਈ 2022 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਇਹ ਕਾਲ ਪਾਕਿਸਤਾਨੀ ਨੰਬਰਾਂ ਤੋਂ ਆਈ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਮੂਸੇਵਾਲਾ ਤੋਂ ਬਾਅਦ ਅਗਲਾ ਨੰਬਰ ਪਿਤਾ ਬਲਕੌਰ ਸਿੰਘ ਦਾ ਹੈ। ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁੱਤਰ ਦੇ ਕਤਲ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਉਹ ਬੁਲੇਟ ਪਰੂਫ ਫਾਰਚੂਨਰ ਵਿੱਚ ਹਰ ਥਾਂ ਜਾ ਰਹੇ ਹਨ। ਇਸ ਦੇ ਨਾਲ ਹੀ ਸੁਰੱਖਿਆ ਦੇ ਲਿਹਾਜ਼ ਨਾਲ ਉਨ੍ਹਾਂ ਨੇ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪੀਲ ਜਾਰੀ ਕੀਤੀ ਹੈ ਕਿ ਕੋਈ ਵੀ ਉਨ੍ਹਾਂ ਨੂੰ ਮਿਲਣ ਨਾ ਆਵੇ। ਉਹ ਕੁਝ ਦਿਨਾਂ ਲਈ ਬਾਹਰ ਜਾ ਰਿਹਾ ਹੈ। ਮੂਸੇਵਾਲਾ ਬਾਰੇ ਸੋਸ਼ਲ ਮੀਡੀਆ ਤੋਂ ਜਾਣਕਾਰੀ ਦਿੰਦੇ ਰਹਿਣਗੇ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਧਮਕੀਆਂ ਦੇਣ ਵਾਲਿਆਂ ਨੂੰ ਸਾਫ਼ ਕਿਹਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣਗੇ। ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾਉਦੇ ਰਹਾਂਗੇ, ਇਸਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ। ਮੂਸੇਵਾਲਾ ਦੇ ਪਿਤਾ ਅਨੁਸਾਰ ਪਰਿਵਾਰ ਦੇ ਕੁਝ ਨਜ਼ਦੀਕੀ ਨੌਜਵਾਨਾਂ ਨੇ ਉਸ ਨੂੰ ਸੋਸ਼ਲ ਮੀਡੀਆ ‘ਤੇ ਆ ਰਹੀਆਂ ਧਮਕੀਆਂ ਬਾਰੇ ਜਾਣਕਾਰੀ ਦਿੱਤੀ।

ਮੂਸੇਵਾਲਾ ਦੇ ਪਿਤਾ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੂੰ ਮੁਕਾਬਲੇ ਵਿੱਚ ਮਾਰੇ ਗਏ ਸ਼ਾਰਪਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦੀ ਪਛਾਣ ਕਰਨ ਲਈ ਬੁਲਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੁਕਾਬਲੇ ਵਿੱਚ ਕਾਤਲਾਂ ਨੂੰ ਢੇਰ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਸ ਨੇ ਯਕੀਨਨ ਕਿਹਾ ਕਿ ਸਿਰਫ 2 ਨੂੰ ਮਾਰਨ ਨਾਲ ਕੁਝ ਨਹੀਂ ਹੋਵੇਗਾ। ਜਿਹੜੇ ਲੋਕ ਇਹ ਸਾਰਾ ਕੰਮ ਵਿਦੇਸ਼ਾਂ ਵਿੱਚ ਬੈਠ ਕੇ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੈਂਗਸਟਰ ਰੂਪਾ ਅਤੇ ਮੰਨੂ ਦਾ ਸੀਟੀ ਸਕੈਨ ਤੋਂ ਬਾਅਦ ਰਾਤ 11.30 ਵਜੇ ਹੋਇਆ ਪੋਸਟਮਾਰਟਮ

ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਫਾਹੇ ਨਾਲ ਲਟਕਦੀ ਮਿਲੀ ਲਾਸ਼