ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮੇਲੇ ‘ਚ ਕ+ਤ+ਲ ਹੋਏ NRI ਨਿਹੰਗ ਸਿੰਘ ਦਾ ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ

ਗੁਰਦਾਸਪੁਰ, 11 ਮਾਰਚ 2023 – ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ NRI ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋ ਕਤਲ ਕਰ ਦਿੱਤਾ ਗਿਆ ਸੀ, ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ। ਉਸਦੀ ਮ੍ਰਿਤਕ ਦੇ ਪਿੰਡ ਪਹੁੰਚਣ ‘ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਮ੍ਰਿਤਕ ਪ੍ਰਦੀਪ ਸਿੰਘ ਦੀ ਅੰਤਿਮ ਦਰਸ਼ਨ ਕਰਨ ਲਈ ਵੱਖ-ਵੱਖ ਸਿਆਸੀ ਅਤੇ ਨਿਹੰਗ ਜਥੇਬੰਦੀਆਂ ਦੇ ਆਗੂ ਪਹੁੰਚੇ।

ਜਿੱਥੇ ਉਸ ਦੇ ਪਿਤਾ ਸੂਬੇਦਾਰ ਮੇਜਰ ਗੁਰਬਖਸ਼ ਸਿੰਘ ਨੇ ਉਸ ਨੂੰ ਮੁੱਖ ਅਗਨੀ ਦੇਕੇ ਅੰਤਿਮ ਸਸਕਾਰ ਕੀਤਾ ਅਤੇ ਕਿਹਾ ਕਿ ਉਹਨਾਂ ਨੂੰ ਪ੍ਰਸ਼ਾਸਨ ਨੇ ਆਸ਼ਵਾਸਨ ਦਿਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਪਰਦੀਪ ਸਿੰਘ ਨੇ ਗੁਰੂ ਧਾਮਾਂ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਹੈ ਅਤੇ ਉਸ ਨੂੰ ਆਪਣੇ ਪੁੱਤਰ ਦੀ ਸ਼ਹਾਦਤ ਤੇ ਮਾਣ ਹੈ। ਉਸ ਨੇ ਕਿਹਾ ਕਿ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਰਕਾਰ ਨੂੰ ਪ੍ਰਦੀਪ ਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਸ਼ਵਾਸਨ ਦਿੱਤਾ ਹੈ ਕਿ ਸਾਰੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ 2 ਆਰੋਪੀ ਹੁਣ ਤੱਕ ਫੜੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੇ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BSF ਨੇ ਦਿੱਤਾ ਦੋਸਤੀ ਦਾ ਸੁਨੇਹਾ: ਪਾਕਿਸਤਾਨ ਤੋਂ ਆਇਆ ਨਾਗਰਿਕ ਵਾਪਸ ਮੋੜਿਆ

ਸੜਕ ਹਾਦਸੇ ‘ਚ ਨੌਜਵਾਨ ਦੀ ਮੌ+ਤ: ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਹੋਇਆ ਹਾਦਸਾ