- ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਇਆ ਸੀ
ਪਠਾਨਕੋਟ, 4 ਮਾਰਚ 2024 – ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਪਰਮਾਨੰਦ ਨੇੜੇ ਐਨਆਰਆਈ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਰਤਿਆ ਸੀ ਅਤੇ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਆਪਣੇ ਥਾਰ ਵਿੱਚ ਵਾਪਸ ਆ ਰਿਹਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਹਰਦੇਵ ਸਿੰਘ ਠਾਕੁਰ ਵਾਸੀ ਚੱਕਮੀਰ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ। ਜੋ ਕਿ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਰਤਿਆ ਸੀ।
ਮ੍ਰਿਤਕ ਦੇ ਰਿਸ਼ਤੇਦਾਰ ਦਵਿੰਦਰ ਸਿੰਘ (ਮ੍ਰਿਤਕ ਦੇ ਭਰਾ) ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਰਨਤਾਰਨ ਵਿਖੇ ਆਪਣੇ ਜੀਜੇ ਨਾਲ ਵਿਆਹ ਸਮਾਗਮ ਤੋਂ ਦੇਰ ਰਾਤ ਵਾਪਸ ਆ ਰਿਹਾ ਸੀ। ਫਿਰ ਆਪਣੇ ਜੀਜੇ ਨੂੰ ਮਲਕਪੁਰ ਨੇੜੇ ਛੱਡ ਦਿੱਤਾ ਤਾਂ ਮ੍ਰਿਤਕ ਨੌਜਵਾਨ ਨੂੰ ਕਿਸੇ ਦਾ ਫੋਨ ਆਇਆ ਤੇ ਉਹ ਵਾਪਸ ਜ਼ਿਲ੍ਹਾ ਗੁਰਦਾਸਪੁਰ ਵੱਲ ਆ ਗਿਆ।
ਜਦੋਂ ਉਹ ਪਰਮਾਨੰਦ ਕੋਲ ਪਹੁੰਚਿਆ ਤਾਂ ਕਿਸੇ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੇ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਸ ਨੂੰ ਇਹ ਨਹੀਂ ਪਤਾ ਕਿ ਗੋਲੀ ਕਿਸ ਨੇ ਮਾਰੀ ਹੈ। ਫਿਲਹਾਲ ਉਸ ਨੇ ਪੁਲਸ ਨੂੰ ਇਨਸਾਫ ਦੀ ਗੁਹਾਰ ਲਗਾਈ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਖੁਦ ਮੌਕੇ ’ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਲਈ ਟੀਮ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।