ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਹੋਈ

  • ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ (ਬਿਨਾਂ ਫੋਟੋਆਂ) ਸੌਂਪੀਆਂ
  • ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ, ਲਗਾਤਾਰ ਅਪਡੇਸ਼ਨ ਦਾ ਦੌਰ ਸੁਰੂ
  • ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ

ਚੰਡੀਗੜ, 5 ਜਨਵਰੀ 2023 – ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਨਾਲ ਹੀ ਸਮਾਪਤ ਹੋ ਗਈ ਹੈ, ਜਿਸ ਨਾਲ ਵੋਟਰ ਸੂਚੀ ਦੀ ਨਿਰੰਤਰ ਅੱਪਡੇਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਵੈ-ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ 76.78 ਫੀਸਦੀ ਵੋਟਰਾਂ ਨੇ ਪਹਿਲਾਂ ਹੀ ਸਵੈ-ਇੱਛਾ ਨਾਲ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰ ਲਿਆ ਹੈ। ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ 31 ਮਾਰਚ, 2023 ਤੱਕ ਚਲਾਈ ਜਾਵੇਗੀ।

ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਦੀ ਮਜਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਉਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ, ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਵੋਟਰ ਪੋਰਟਲ www.nvsp.in . ‘ਤੇ ਲਾਗਇਨ ਕਰਕੇ ਆਨਲਾਈਨ ਜਾਂ ਵੋਟਰ ਹੈਲਪਲਾਈਨ ਐਪ(ਐਂਡਰਾਇਡ ਅਤੇ ਆਈਓਐਸ) ਨੂੰ ਡਾਉਨਲੋਡ ਕਰਕੇ, ਬੜੇ ਸੁਖਾਲੇ ਢੰਗ ਨਾਲ ਆਪਣੇ ਵੋਟਰ ਵੇਰਵਿਆਂ ਵਿੱਚ ਰੱਦੋ-ਬਦਲ /ਸੋਧ ਕਰ ਸਕਦੇ ਹਨ ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਭਾਰਤ ਦੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਪ੍ਰਕਿਰਿਆ ਵੋਟਰ ਸੂਚੀ ਵਿੱਚ ਸੁਧਾਰ ਕਰਨ ਵਿੱਚ ਵੱਡੀ ਮਦਦ ਕਰੇਗੀ।

ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਸ. ਅਜੀਤ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਸ. ਚਰਨਜੀਤ ਸਿੰਘ ਬਰਾੜ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ. ਗੁਰਿੰਦਰ ਸਿੰਘ ਸ਼ਾਮਲ ਹੋਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਰੋਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਅਤੇ IAS ਅਧਿਕਾਰੀ ਸਮੇਤ 12 ਕਰਮਚਾਰੀ ਅਰਬਾਂ ਦੇ ਪਲਾਟਾਂ ਦੀ ਧਾਂਦਲੀ ਮਾਮਲੇ ‘ਚ ਨਾਮਜ਼ਦ