ਅੰਮ੍ਰਿਤਸਰ, 3 ਮਈ 2024 – ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ, ਸੀਆਈ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪਾਕਿਸਤਾਨ ਸਥਿਤ ਡਰੱਗ ਸਮੱਗਲਰਾਂ ਵੱਲੋਂ ਇਨ੍ਹਾਂ ਨਸ਼ਿਆਂ ਦੀ ਸਪਲਾਈ ਡਰੋਨਾਂ ਰਾਹੀਂ ਕੀਤੀ ਜਾਂਦੀ ਸੀ।
ਪੁਲਿਸ ਨੇ ਇਸ ਮਾਮਲੇ ‘ਚ ਐਨਡੀਪੀਐਸ ਐਕਟ ਤਹਿਤ ਐਸਐਸਓਸੀ ਅੰਮ੍ਰਿਤਸਰ ਵਿਖੇ ਐਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਮੁਲਜ਼ਮ ਦੇ ਅਗਲੇ-ਪਿਛਲੇ ਅਪਰਾਧਿਕ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਕਸ ‘ਤੇ ਇਕ ਟਵੀਟ ਕਰ ਕੇ ਇਹ ਜਾਣਕਰੀ ਦਿੱਤੀ ਹੈ।