ਸ੍ਰੀ ਮੁਕਤਸਰ ਸਾਹਿਬ, 22 ਜੁਲਾਈ 2025 : ਮੋਟਰਸਾਈਕਲ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ ‘ਤੇ ਲਗਾਮ ਲਗਾਉਣ ਲਈ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਪੁਲਿਸ ਨੇ ਕਾਰਵਾਈ ਕਰਦਿਆਂ 8 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਗਿੱਦੜਵਾਹਾ ਵਿਖੇ ਇਸ ਸਬੰਧ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ ਗੋਰਾ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਏਕੇ ਖੁਰਦ/ਚੱਕ ਦਾਣਾ, ਜ਼ਿਲ੍ਹਾ ਬਠਿੰਡਾ ਵਜੋਂ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵਾਹਨਾਂ ਨੂੰ ਸੁਰੱਖਿਅਤ ਢੰਗ ਨਾਲ ਖੜੇ ਕਰੋ, ਅਣਜਾਣ ਲੋਕਾਂ ਤੋਂ ਸਾਵਧਾਨ ਰਹੋ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ 112 ‘ਤੇ ਦਿਓ।

