ਚੰਡੀਗੜ੍ਹ, 15 ਫਰਵਰੀ, 2023: ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਵਿਚ 1 ਵਿਅਕਤੀ ਨੂੰ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਤੇ ਇਕ ਬਿਨਾਂ ਨੰਬਰ ਦੀ ਸਕਾਰਪੀਓ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕੇ ਦੱਸਿਆ ਕਿ ਮਾਮਲੇ ਵਿਚ ਐਫ ਆਈ ਆਰ ਦਰਜ ਕੀਤੀ ਗਈ ਹੈ ਤੇ ਜਾਂਚ ਜਾਰੀ ਹੈ।
ਡੀ ਜੀ ਪੀ ਨੇ ਕਿਹਾ ਕੇ ਮੈਨੂੰ ਯਕੀਨ ਹੈ ਕਿ ਅਜਿਹੀਆਂ #PunjabPoliceCASO ਡਰਾਈਵਾਂ ਮਦਦਗਾਰ ਹੋਣਗੀਆਂ ਜੋ ਪੰਜਬ ਵਿੱਚ ਨਸ਼ਿਆਂ ਅਤੇ ਅਪਰਾਧ ਦੀ ਸਪਲਾਈ ਚੇਨ ਨੂੰ ਤੋੜਨਗੀਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।

