ਅਜਨਾਲਾ, 18 ਅਪ੍ਰੈਲ 2022 – ਅਜਨਾਲਾ ਦੇ ਪਿੰਡ ਕੋਟਲਾ ਕਾਜੀਆਂ ਵਿਖੇ ਬੀਤੀ ਸ਼ਾਮ ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਸਮੇਂ ਹੋਏ ਜ਼ਬਰਦਸਤ ਧਮਾਕੇ ਦੌਰਾਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਅਤੇ ਇਸ ਟੂਰਨਾਮੈਂਟ ‘ਚ ਪਿੰਡ ਦੀ ਟੀਮ ਜੇਤੂ ਰਹੀ ਸੀ। ਜਿੱਤ ਦੀ ਖੁਸ਼ੀ ਮਨਾਉਣ ਲਈ ਕੁਝ ਬੱਚੇ ਲੋਹੇ ਦੇ ਕੂੰਡੇ ਵਿਚ ਪੋਟਾਸ਼ ਕੁੱਟ ਕੇ ਪਟਾਕੇ ਬਣਾਉਣ ਦਾ ਯਤਨ ਕਰ ਰਹੇ ਸਨ ਕਿ ਅਚਾਨਕ ਹੋਏ ਧਮਾਕੇ ਦੌਰਾਨ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਜੋ ਗੰਭੀਰ ਜ਼ਖ਼ਮੀ ਹੋਇਆ ਸੀ,ਉਸ ਦੀ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਮੌਤ ਹੋ ਗਈ ਹੈ। ਮਰਨ ਵਾਲੇ ਬੱਚੇ ਦੀ ਉਮਰ 13 ਸਾਲ ਦੱਸੀ ਜਾ ਰਹੀ ਹੈ।