ਤੇਜ਼ ਰਫਤਾਰ ਕਾਰ ਨੇ BRTS ਲੇਨ ‘ਚ ਪ੍ਰਵਾਸੀ ਨੂੰ ਮਾਰੀ ਟੱਕਰ, ਮੌਕੇ ‘ਤੇ ਹੀ ਮੌ+ਤ

ਅੰਮ੍ਰਿਤਸਰ, 18 ਸਤੰਬਰ 2023 – ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਪ੍ਰਵਾਸੀ ਨੂੰ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਵਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਵਾਸੀ ਦੀ ਸ਼ਨਾਖਤ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਹਾਦਸਾ ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਵਿੱਚ ਵਾਪਰਿਆ। ਚਸ਼ਮਦੀਦ ਜਗਜੀਤ ਨੇ ਦੱਸਿਆ ਕਿ ਇੱਕ ਚਿੱਟੇ ਰੰਗ ਦੀ ਬਰੇਜ਼ਾ ਕਾਰ ਰੇਲਵੇ ਸਟੇਸ਼ਨ ਤੋਂ ਪੁਤਲੀਘਰ ਵੱਲ ਆਈ ਸੀ। ਬੱਸ ਰੈਪਿਡ ਟਰਾਂਸਪੋਰਟ ਸਿਸਟਮ (ਬੀ.ਆਰ.ਟੀ.ਐੱਸ.) ਟਰੈਕ ਤੋਂ ਕਾਰ ਬਹੁਤ ਤੇਜ਼ੀ ਨਾਲ ਆਈ। ਇਸ ਦੌਰਾਨ ਪ੍ਰਵਾਸੀ ਵਿਅਕਤੀ ਟਰੈਕ ਦੇ ਅੰਦਰੋਂ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਡਰਾਈਵਰ ਕਾਰ ‘ਤੇ ਕਾਬੂ ਨਾ ਰੱਖ ਸਕਿਆ ਅਤੇ ਕਾਰ ਨੇ ਪ੍ਰਵਾਸੀ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਪ੍ਰਵਾਸੀ 10 ਫੁੱਟ ਤੱਕ ਉੱਛਲ ਕੇ ਡਿੱਗ ਗਿਆ। ਪਰਵਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪਰਵਾਸੀ ਦੀ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਤੋਂ ਬਾਅਦ ਉਸ ਨੂੰ ਫਿਲਹਾਲ ਸ਼ਨਾਖਤ ਲਈ ਮੁਰਦਾਘਰ ‘ਚ ਰੱਖਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਰ ਦਾ ਨੰਬਰ ਕਿਸੇ ਨੇ ਨੋਟ ਨਹੀਂ ਕੀਤਾ। ਜਿਸ ਤੋਂ ਬਾਅਦ ਇਲਾਕੇ ਦੇ ਸੀਸੀਟੀਵੀ ਤੋਂ ਕਾਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ: ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ

ਸਾਬਕਾ ਮੰਤਰੀ ਗਰਚਾ ਤੇ ਘਰ ‘ਚ ਮੌਜੂਦ ਹੋਰ ਮੈਂਬਰਾਂ ਨੂੰ ਨੌਕਰ ਨੇ ਰਾਤ ਦੇ ਖਾਣੇ ‘ਚ ਦਿੱਤਾ ਨਸ਼ੀਲਾ ਪਦਾਰਥ, ਹਾਲਤ ਨਾਜ਼ੁਕ