ਇੱਕ MLA, ਇੱਕ ਪੈਨਸ਼ਨ ਸਕੀਮ ਨੂੰ ਹਾਈਕੋਰਟ ‘ਚ ਚੁਣੌਤੀ, ਅਦਾਲਤ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ, 16 ਸਤੰਬਰ 2022 – ਪੰਜਾਬ ਵੱਲੋਂ ਵਿਧਾਇਕਾਂ ਲਈ ਸ਼ੁਰੂ ਕੀਤੀ ਇੱਕ ਵਿਧਾਇਕ, ਇੱਕ ਪੈਨਸ਼ਨ ਸਕੀਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਚੁਣੌਤੀ ਲੁਧਿਆਣਾ ਦੇ ਰਾਕੇਸ਼ ਪਾਂਡੇ ਅਤੇ ਹੋਰਾਂ ਨੇ ਦਿੱਤੀ ਹੈ। ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਹ ਸਕੀਮ ਲਾਗੂ ਕੀਤੀ ਹੈ ਕਿ ਸੂਬੇ ਦੇ ਕਿਸੇ ਵੀ ਵਿਧਾਇਕ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ, ਭਾਵੇਂ ਉਹ ਕਿੰਨੀ ਵਾਰ ਵਿਧਾਇਕ ਰਿਹਾ ਹੋਵੇ। ਹੁਣ ਤੱਕ ਸੂਬੇ ਵਿੱਚ ਇਹ ਨਿਯਮ ਸੀ ਕਿ ਜਿੰਨੀ ਵਾਰ ਕੋਈ ਜਨ ਪ੍ਰਤੀਨਿਧੀ ਵਿਧਾਇਕ ਬਣੇਗਾ, ਉਸ ਨੂੰ ਉਹਨੇ ਹੀ ਟਰਮ ਲਈ ਪੈਨਸ਼ਨ ਮਿਲੇਗੀ।

ਮਿਸਾਲ ਵਜੋਂ ਜੇਕਰ ਕੋਈ ਪੰਜ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਪੰਜ ਪੈਨਸ਼ਨਾਂ ਮਿਲਣਗੀਆਂ। ਇਸ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੰਦ ਕਰ ਦਿੱਤਾ ਸੀ। ਹੁਣ ਸੂਬੇ ਵਿੱਚ ਵਿਧਾਇਕਾਂ ਨੂੰ ਸਿਰਫ਼ ਇੱਕ ਹੀ ਕਾਰਜਕਾਲ ਦੀ ਪੈਨਸ਼ਨ ਮਿਲਦੀ ਹੈ। ਪੰਜਾਬ ਸਰਕਾਰ ਨੇ ਪੈਨਸ਼ਨ ਸਕੀਮ ਸਬੰਧੀ ਪਹਿਲਾਂ ਕੈਬਨਿਟ ਵਿੱਚ ਪ੍ਰਸਤਾਵ ਲਿਆਂਦਾ ਸੀ ਪਰ ਕਾਨੂੰਨ ਅਨੁਸਾਰ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾਉਣਾ ਜ਼ਰੂਰੀ ਸੀ।

ਜੂਨ ਵਿੱਚ ਪੰਜਾਬ ਸਰਕਾਰ ਨੇ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਨੂੰ ਕਾਨੂੰਨੀ ਰੂਪ ਦੇਣ ਲਈ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਗਿਆ। ਇਸ ਦਾ ਨੋਟੀਫਿਕੇਸ਼ਨ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ 11 ਅਗਸਤ ਨੂੰ ਜਾਰੀ ਕੀਤਾ ਗਿਆ ਸੀ।

ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਪੰਜਾਬ ਦੇ ਵਿਧਾਇਕਾਂ ਨੂੰ ਸਿਰਫ਼ ਇੱਕ ਟਰਮ ਦੀ ਹੀ ਪੈਨਸ਼ਨ ਮਿਲ ਰਹੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇੱਕ MLA, ਇੱਕ ਪੈਨਸ਼ਨ ਪੈਨਸ਼ਨ ਲਾਗੂ ਹੋਣ ਨਾਲ ਸੂਬਾ ਸਰਕਾਰ ਦੇ ਖਜ਼ਾਨੇ ‘ਤੇ ਸਾਲਾਨਾ 19 ਕਰੋੜ ਰੁਪਏ ਦਾ ਬੋਝ ਘਟੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ਦੀਆਂ ਸੜਕਾਂ ‘ਤੇ ਹੁਲੜਬਾਜ਼ੀ ਕਰਨ ਵਾਲੇ 40 ਪੰਜਾਬੀ ਨੌਜਵਾਨ ਹੋਣਗੇ ਡਿਪੋਰਟ

ਸਰਕਾਰੀ ਸਕੂਲ ‘ਚ ਬੱਚਿਆਂ ਤੋਂ ਸਾਫ ਕਰਾਏ Toilets, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ