ਪੰਜਾਬ ‘ਚ ਗੈਂਗਸਟਰਾਂ ਦੀ ਭਰਤੀ ਲਈ ਚੱਲ ਰਿਹਾ ‘ਮੁਕਾਬਲਾ’: ਹੁਣ ਗੋਲਡੀ ਬਰਾੜ ਨੌਜਵਾਨ ਲੜਕਿਆਂ ਕਰ ਰਿਹਾ ਫੋਨ, ਪਹਿਲਾਂ ਬੰਬੀਹਾ ਗੈਂਗ ਨੇ ਜਾਰੀ ਕੀਤਾ ਸੀ ਨੰਬਰ

ਚੰਡੀਗੜ੍ਹ, 27 ਸਤੰਬਰ 2022 – ਹੁਣ ਪੰਜਾਬ ਵਿੱਚ ਹੁਣ ਗੈਂਗਸਟਰ ਵੀ ਭਰਤੀਆਂ ਕਰ ਰਹੇ ਹਨ। ਇੰਨਾ ਹੀ ਨਹੀਂ ਭਰਤੀ ਨੂੰ ਲੈ ਕੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਨੌਜਵਾਨਾਂ ਨੂੰ ਆਪਣੇ ਗੈਂਗ ‘ਚ ਸ਼ਾਮਲ ਕਰਨ ਲਈ ਜਿੱਥੇ ਬੰਬੀਹਾ ਨੇ ਗੈਂਗ ਨੰਬਰ ਜਾਰੀ ਕੀਤਾ ਹੈ। ਇਸ ਨੂੰ ਦੇਖਦੇ ਹੋਏ ਗੈਂਗਸਟਰ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਨੌਜਵਾਨਾਂ ਨੂੰ ਸਿੱਧੇ ਫੋਨ ਕਰਨੇ ਸ਼ੁਰੂ ਕਰ ਦਿੱਤੇ ਹਨ।

ਸੂਤਰ ਦੱਸਦੇ ਹਨ ਕਿ ਗੋਲਡੀ ਬਰਾੜ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਗੋਲਡੀ ਬਰਾੜ ਦਾ ਨਿਸ਼ਾਨਾ 18-19 ਸਾਲ ਦੀ ਉਮਰ ਦੇ ਨੌਜਵਾਨ ਹਨ। ਉਹ ਨੌਜਵਾਨਾਂ ਨੂੰ ਲਾਰੈਂਸ ਗੈਂਗ ‘ਚ ਸ਼ਾਮਲ ਹੋ ਕੇ ਜੁਰਮ ਦੀ ਦੁਨੀਆ ‘ਚ ਨਾਂ ਚਮਕਾਉਣ ਦਾ ਝਾਂਸਾ ਦੇ ਰਿਹਾ ਹੈ। ਉਸ ਨੇ ਹਰਿਆਣਾ ਦੇ ਨੌਜਵਾਨ ਸ਼ੂਟਰ ਅੰਕਿਤ ਸੇਰਸਾ ਨੂੰ ਵੀ ਇਸੇ ਤਰ੍ਹਾਂ ਤਿਆਰ ਕੀਤਾ ਸੀ।

ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰ ਅੰਕਿਤ ਸੇਰਸਾ ਨੂੰ ਵੀ ਗੋਲਡੀ ਨੇ ਇਸੇ ਤਰ੍ਹਾਂ ਭਰਮਾਇਆ ਸੀ। ਫੜੇ ਜਾਣ ਤੋਂ ਬਾਅਦ ਪੁਲਿਸ ਪੁੱਛਗਿੱਛ ਦੌਰਾਨ ਸੇਰਸਾ ਨੇ ਦੱਸਿਆ ਕਿ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਉਸ ਨੇ ਗੋਲਡੀ ਨਾਲ ਗੱਲ ਕੀਤੀ ਸੀ। ਗੋਲਡੀ ਨੇ ਕਿਹਾ ਸੀ ਕਿ ਉਹ ਹਰਿਆਣੇ ਦਾ ਨੰਬਰ ਇਕ ਡੌਨ ਬਣ ਜਾਵੇਗਾ। ਹਰਿਆਣਾ ਵਿਚ ਹਰ ਕੋਈ ਉਸ ਤੋਂ ਡਰੇਗਾ। ਉਹ ਜਿਸ ਤੋਂ ਚਾਹੇ ਫਿਰੌਤੀ ਮੰਗ ਸਕਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੰਬੀਹਾ ਗੈਂਗ ਨੇ ਨੌਜਵਾਨਾਂ ਨੂੰ ਆਪਣੇ ਗੈਂਗ ਨਾਲ ਜੋੜਨ ਲਈ ਫੇਸਬੁੱਕ ‘ਤੇ ਪੋਸਟ ਲਿਖ ਕੇ ਵਟਸਐਪ ਨੰਬਰ ਜਾਰੀ ਕੀਤਾ ਸੀ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਦੇ ਅਕਾਊਂਟ ਤੋਂ ਇੱਕ ਪੋਸਟ ਪਾਈ ਗਈ ਸੀ, ਜਿਸ ਵਿੱਚ ਲਿਖਿਆ ਗਿਆ ਸੀ ਕਿ ਜਿਹੜੇ ਭਰਾ ਗੈਂਗ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਵਟਸਐਪ ਕਰਨ। 77400-13056 ਇਹ ਨੰਬਰ ਗੈਂਗਸਟਰਾਂ ਵੱਲੋਂ ਫੇਸਬੁੱਕ ‘ਤੇ ਜਾਰੀ ਕੀਤਾ ਜਾਂਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਨੇ ਨੌਜਵਾਨਾਂ ਨੂੰ ਆਪਣੇ ਗੈਂਗ ਨਾਲ ਜੋੜਨ ਲਈ ਨਵਾਂ ਤਰੀਕਾ ਲੱਭਿਆ ਹੈ। ਗੈਂਗਸਟਰਾਂ ਨੇ ਫੇਸਬੁੱਕ ਜਾਂ ਇੰਸਟਾਗ੍ਰਾਮ ਆਦਿ ‘ਤੇ ਨੌਜਵਾਨਾਂ ਦੀਆਂ ਪੋਸਟਾਂ ਦੇਖਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਹੜੇ ਨੌਜਵਾਨ ਹਥਿਆਰਾਂ ਨੂੰ ਪ੍ਰਮੋਟ ਕਰਦੇ ਹੋਏ ਵੀਡੀਓ ਰੀਲਜ਼ ਬਣਾਉਂਦੇ ਹਨ ਜਾਂ ਇੰਨਾ ਹੀ ਕਹਿ ਲਵੋ ਕਿ ਜਿਹੜੇ ਨੌਜਵਾਨ ਗੈਂਗਸਟਰ ਕਲਚਰ ਵਿਚ ਥੋੜ੍ਹਾ-ਬਹੁਤ ਦਿਲਚਸਪੀ ਰੱਖਦੇ ਹਨ, ਉਨ੍ਹਾਂ ਦੀਆਂ ਪੋਸਟਾਂ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨੇ ਨੋਟ ਕਰ ਲਈਆਂ ਹਨ, ਤਾਂ ਜੋ ਉਹ ਸਮੇਂ ਸਿਰ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਗੈਂਗ ਵਿਚ ਸ਼ਾਮਲ ਕਰ ਸਕਣ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਮੂਸੇਵਾਲਾ ਨੂੰ ਬੰਬੀਹਾ ਗੈਂਗ ਨਾਲ ਜੋੜਿਆ। ਇਸ ਤੋਂ ਬਾਅਦ ਬੰਬੀਹਾ ਗੈਂਗ ਨੇ ਕਿਹਾ ਸੀ ਕਿ ਬੇਸ਼ੱਕ ਮੂਸੇਵਾਲਾ ਦਾ ਉਨ੍ਹਾਂ ਦੇ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਪਰ ਹੁਣ ਜੇਕਰ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਨਾਂ ਬੰਬੀਹਾ ਗੈਂਗ ਨਾਲ ਜੋੜਿਆ ਹੈ ਤਾਂ ਹੁਣ ਬੰਬੀਹਾ ਗੈਂਗ ਮੂਸੇਵਾਲਾ ਦੇ ਕਤਲ ਦਾ ਬਦਲਾ ਗੋਲਡੀ ਬਰਾੜ ਤੋਂ ਲਵੇਗਾ, ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦਾ ਕਤਲ ਕਰਨਗੇ। ਅਜਿਹੇ ‘ਚ ਦੋਵੇਂ ਗੈਂਗ ਇਕ-ਦੂਜੇ ਦੀ ਜਾਨ ਦੇ ਪਿਆਸੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰਨਾਟਕ ‘ਚ ਕਿਸਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਰੋਸ, ਅੰਮ੍ਰਿਤਸਰ ‘ਚ ਮਾਨਵਾਲਾ-ਹਰੀਕੇ ‘ਚ ਹਾਈਵੇਅ ਕੀਤਾ ਜਾਮ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ: ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ