ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਔਰੇਂਜ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

  • ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ
  • 5 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ
  • ਤੇਜ਼ ਹਵਾਵਾਂ ਚੱਲਣਗੀਆਂ
  • ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਦੀ ਸੰਭਾਵਨਾ

ਚੰਡੀਗੜ੍ਹ, 19 ਫਰਵਰੀ 2024 – ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ਦੌਰਾਨ ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਵੀ ਠੰਢ ਵਧੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀਆਂ ਅੱਗੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਡਾ.ਇੰਦਰਬੀਰ ਸਿੰਘ ਨਿੱਜਰ ਦੂਸਰੀ ਵਾਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ