ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ: ਪੂਰਾ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 8 ਜੁਲਾਈ 2023 – ਪੰਜਾਬ ਵਿੱਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੱਜ 9 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਤਹਿਗੜ੍ਹ ਸਾਹਿਬ, ਤਲਵੰਡੀ ਸਾਬੋ, ਬਨਾਲਾ, ਸੰਗਰੂਰ, ਮੋਹਾਲੀ, ਮੋਗਾ, ਨਕੋਦਰ, ਕਪੂਰਥਲਾ, ਜਲੰਧਰ, ਆਨੰਦਪੁਰ ਸਾਹਿਬ, ਫਗਵਾੜਾ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਆ ਜਾਵੇਗਾ। ਇਹ ਮੌਸਮ ਐਤਵਾਰ ਨੂੰ ਵੀ ਜਾਰੀ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਨੇ ਸੁਲਝਾਇਆ ਬਿਨਾ ਸਿਰ ਤੋਂ ਮਿਲੀ ਲਾ+ਸ਼ ਦਾ ਮਾਮਲਾ: ਐਕਟਿਵਾ ‘ਤੇ ਬੋਰੀ ਲਿਜਾਂਦੇ ਵੀਡੀਓ ‘ਚ ਨਜ਼ਰ ਆਏ ਦੋ ਦੋਸ਼ੀ

ਲੁਧਿਆਣਾ ਟ੍ਰਿਪਲ ਮ+ਰਡਰ ਮਾਮਲਾ ਸੁਲਝਿਆ: ਸਬੂਤ ਨਸ਼ਟ ਕਰਨ ਅਤੇ ਲਾ+ਸ਼ਾਂ ਨੂੰ ਸਾੜਨ ਦੀ ਕੀਤੀ ਗਈ ਕੋਸ਼ਿਸ਼