ਅੰਮ੍ਰਿਤਸਰ, 15 ਅਕਤੂਬਰ 2024 – ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ ਬਾਹਰ ਕੱਢਿਆ ਜਾਵੇ। ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ ਗਏ ਹਨ।