ਚੰਡੀਗੜ੍ਹ, 9 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਕੋਰੋਨਾ ਵਿਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀ.ਆਰ.ਟੀ .ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਨੂੰ ਪੂਰਾ ਕਰਦੇ ਹੋਏ ਵਿਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕੀ ਮਨਜੀਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੱਸ ਲੈ ਕੇ ਗਏ ਹੋਏ ਸੀ | ਰਾਹ ‘ਚ ਡਿਊਟੀ ਦੌਰਾਨ ਮਨਜੀਤ ਦੀ ਮੌਤ ਹੋਈ ਸੀ। ਹਜ਼ੂਰ ਸਾਹਿਬ ਫਸੀ ਸੰਗਤ ਲਈ ਬੱਸਾਂ ਗਈਆਂ ਹੋਈਆਂ ਸਨ | ਉਸ ਸਮੇਂ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਸੀ।