- 18 ਸਾਲ ਦੀ ਉਮਰ ‘ਚ ਹੀ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਕੀਤਾ ਸੀ ਭਾਰਤ ਦਾ ਨਾਂ ਰੌਸ਼ਨ
- 18 ਸਾਲ ਦੀ ਉਮਰ ‘ਚ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਿਲਿਆ ਸੀ ਮਾਣ
- ਇੰਦਰਪ੍ਰੀਤ ਕੌਰ ਸਿੱਧੂ ਪੰਜਾਬ ਦੇ ਮੋਗਾ ਦੀ ਰਹਿਣ ਵਾਲੀ ਸੀ
ਮੋਗਾ, 18 ਦਸੰਬਰ 2023 – ਮੋਗੇ ਦੀ ਇੰਦਰਪ੍ਰੀਤ ਕੌਰ ਦਾ ਦਿਹਾਂਤ ਹੋ ਗਿਆ। 18 ਸਾਲਾ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਸੀ।
ਅਕਤੂਬਰ ਮਹੀਨੇ ਵਿੱਚ ਤੁਰਕੀ ‘ਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਮੋਗਾ ਦੀ ਇੰਦਰ ਪ੍ਰੀਤ ਕੌਰ ਹੁਣ ਇਸ ਦੁਨੀਆ ਵਿੱਚ ਨਹੀਂ ਰਹੀ। ਦਰਅਸਲ ਬੀਤੀ ਰਾਤ ਮੋਗਾ ਦੀ 18 ਸਾਲਾ ਇੰਦਰਪ੍ਰੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਇੰਦਰਪ੍ਰੀਤ ਕੌਰ ਸਿੰਧੂ ਨੇ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿੱਚੋਂ ਪੰਜਾਬਣ ਧੀ ਨੇ ਤੁਰਕੀ ਵਿੱਚ ਭਾਰਤ ਦਾ ਨਾਂ ਕੀਤਾ ਰੌਸ਼ਨ, ਬੈਸਟ ਡਿਪਲੋਮੈਟ ਦਾ ਐਵਾਰਡ ਕੀਤਾ ਹਾਸਿਲ ਜਿੱਤਿਆ ਸੀ। ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ।