ਅੰਮ੍ਰਿਤਸਰ ‘ਚ BSF ਨੇ ਫੜਿਆ ਪਾਕਿਸਤਾਨੀ ਨਾਗਰਿਕ: ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ

  • ਗ਼ਲਤੀ ਨਾਲ ਕਰ ਗਿਆ ਸੀ ਬਾਰਡਰ ਪਾਰ
  • ਦੇਰ ਰਾਤ ਪਾਕਿ-ਰੇਂਜਰਾਂ ਨੂੰ ਵਾਪਿਸ ਸੌਂਪਿਆ

ਅੰਮ੍ਰਿਤਸਰ, 15 ਜੁਲਾਈ 2023 – ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਇਕ ਪਾਕਿ ਨਾਗਰਿਕ ਨੂੰ ਭਾਰਤੀ ਸਰਹੱਦ ‘ਚ ਦਾਖਲ ਹੋਣ ਸਮੇਂ ਗ੍ਰਿਫਤਾਰ ਕਰ ਲਿਆ ਸੀ। ਅੰਮ੍ਰਿਤਸਰ ਸੈਕਟਰ ‘ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ ਦੇ ਇਸ ਕਦਮ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕਮੀਰਪੁਰਾ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਦੇ ਜਵਾਨਾਂ ਨੇ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਕੋਲ ਪੈਦਲ ਜਾਂਦੇ ਸਮੇਂ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਫੜਿਆ ਗਿਆ ਪਾਕਿ ਨਾਗਰਿਕ ਅਣਜਾਣੇ ‘ਚ ਭਾਰਤੀ ਖੇਤਰ ‘ਚ ਦਾਖਲ ਹੋ ਗਿਆ ਸੀ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ।

ਬੀਐਸਐਫ ਅਧਿਕਾਰੀਆਂ ਨੇ ਗੱਲਬਾਤ ਤੋਂ ਬਾਅਦ ਪਾਕਿ ਰੇਂਜਰਾਂ ਨਾਲ ਸੰਪਰਕ ਕੀਤਾ। ਫੜੇ ਗਏ ਪਾਕਿ ਨਾਗਰਿਕ ਦੀ ਜਾਣਕਾਰੀ ਸਾਂਝੀ ਕੀਤੀ ਗਈ। ਪਾਕਿ ਰੇਂਜਰਾਂ ਵੱਲੋਂ ਤਸਦੀਕ ਮੁਕੰਮਲ ਹੋਣ ਤੋਂ ਬਾਅਦ ਪਾਕਿਸਤਾਨੀ ਨਾਗਰਿਕਾਂ ਨੂੰ ਰਾਤ ਨੂੰ ਪਾਕਿ ਰੇਂਜਰਾਂ ਕੋਲ ਵਾਪਸ ਭੇਜ ਦਿੱਤਾ ਗਿਆ।

\ਕਰੀਬ 4 ਮਹੀਨੇ ਪਹਿਲਾਂ 23 ਮਾਰਚ 2023 ਨੂੰ ਫਿਰੋਜ਼ਪੁਰ ਸੈਕਟਰ ਵਿੱਚ ਵੀ ਇੱਕ ਵਿਅਕਤੀ ਫੜਿਆ ਗਿਆ ਸੀ। ਜਿਸ ਦਾ ਨਾਮ ਰਹਿਮਾਨ ਸੀ ਅਤੇ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਸ ਵਿਚ ਕੁਝ ਵੀ ਸ਼ੱਕੀ ਨਹੀਂ ਪਾਇਆ ਗਿਆ ਅਤੇ ਬੀਐਸਐਫ ਨੇ ਉਸ ਨੂੰ ਵੀ ਦੋਸਤੀ ਦਾ ਸੰਦੇਸ਼ ਦਿੰਦੇ ਹੋਏ ਸ਼ਾਮ ਨੂੰ ਵਾਪਸ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ-55 ਪਾਣੀ ਭਰਨ ਕਾਰਨ ਟੁੱਟਿਆ, ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਸਿੰਗਲ ਟੀਚਰ ਵਾਲੇ ਸਕੂਲਾਂ ਨੂੰ ਮਿਲਣਗੇ ਨਵੇਂ ਅਧਿਆਪਕ, ਸਰਕਾਰ ਨੇ ਮੰਗੇ ਦਸਤਾਵੇਜ਼