ਅੰਮ੍ਰਿਤਸਰ ਬਾਰਡਰ ‘ਤੇ ਫੇਰ ਆਇਆ ਪਾਕਿਸਤਾਨੀ ਡਰੋਨ: ਸਰਚ ਦੌਰਾਨ ਹੈਰੋਇਨ ਦੇ 2 ਪੈਕਟ ਬਰਾਮਦ

ਅੰਮ੍ਰਿਤਸਰ, 17 ਮਈ 2023 – ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਕੱਕੜ ਵਿੱਚ ਫੇਰ ਪਾਕਿਸਤਾਨੀ ਡਰੋਨ ਦੇ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਡਰੋਨ ਦੀ ਹਲਚਲ ਤੋਂ ਬਾਅਦ ਜਵਾਨਾਂ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ।

ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਤਲਾਸ਼ੀ ਦੌਰਾਨ ਜਵਾਨਾਂ ਨੇ ਟੇਪ ਨਾਲ ਲਪੇਟੇ 2 ਪੈਕਟ ਬਰਾਮਦ ਕੀਤੇ। ਜਿਸ ਵਿੱਚ 15.5 ਕਿਲੋ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਜ਼ਾਰ ਵਿੱਚ ਨਸ਼ਿਆਂ ਦੀ ਕੀਮਤ ਕਰੋੜਾਂ ਰੁਪਏ ਵਿੱਚ ਹੈ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਦੇ ਸਰਹੱਦੀ ਖੇਤਰ ਵਿੱਚ ਦਾਖਲ ਹੁੰਦੇ ਸਾਰ ਹੀ ਆਵਾਜ਼ ਸੁਣ ਕੇ ਜਵਾਨਾਂ ਨੇ ਫਾਇਰਿੰਗ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। ਪਾਕਿਸਤਾਨ ਵਿੱਚ ਬੈਠੇ ਤਸਕਰ ਡਰੋਨ ਦੀ ਮਦਦ ਨਾਲ ਇੱਥੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਦੇ ਹਨ। ਉਨ੍ਹਾਂ ਦੀ ਚੇਨ ਨੂੰ ਤੋੜਨ ਲਈ ਜਵਾਨ ਸਮੇਂ-ਸਮੇਂ ‘ਤੇ ਇਲਾਕੇ ‘ਚ ਤਲਾਸ਼ੀ ਲੈਂਦੇ ਰਹਿੰਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

NIA ਵਲੋਂ ਪੰਜਾਬ ਸਮੇਤ 6 ਸੂਬਿਆਂ ‘ਚ ਛਾਪੇਮਾਰੀ

ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਵਾਤਾਵਰਨ ਦੀ ਸੰਭਾਲ ਦਾ ਦਿੱਤਾ ਸੰਦੇਸ਼