- BSF-ਪੁਲਿਸ ਨੇ ਸਾਂਝੇ ਸਰਚ ਅਭਿਆਨ ਦੌਰਾਨ ਕੀਤਾ ਬਰਾਮਦ
ਤਰਨਤਾਰਨ, 29 ਅਕਤੂਬਰ 2023 – ਐਤਵਾਰ ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪੰਜਾਬ ਦੇ ਤਰਨਤਾਰਨ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਡਰੋਨ ਨੂੰ ਬਰਾਮਦ ਕੀਤਾ ਹੈ। ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸਰਚ ਆਪਰੇਸ਼ਨ ਚਲਾਇਆ। ਡਰੋਨ ਮਿਲਣ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਡਰੋਨ ਤੋਂ ਇਲਾਵਾ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਬੀਐਸਐਫ ਅਧਿਕਾਰੀਆਂ ਮੁਤਾਬਕ ਇਹ ਡਰੋਨ ਪੰਜਾਬ ਦੇ ਤਰਨਤਾਰਨ ਦੇ ਸਰਹੱਦੀ ਪਿੰਡ ਢੋਲਣਾ ਤੋਂ ਬਰਾਮਦ ਕੀਤਾ ਗਿਆ ਹੈ। ਚੌਕਸੀ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਤਰਨਤਾਰਨ ਦੇ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਨੇ ਕਵਾਡਕਾਪਟਰ, ਮਾਡਲ ਡੀਜੇਆਈ ਮੈਵਿਕ-3 ਕਲਾਸਿਕ ਡਰੋਨ ਖੇਤਾਂ ਵਿੱਚ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤਾ। ਜਿਸ ਤੋਂ ਬਾਅਦ ਡਰੋਨ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਤਸਕਰ ਇਸ ਡਰੋਨ ਦੀ ਵਰਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਕਰਦੇ ਹਨ।
ਪੰਜਾਬ ਪੁਲੀਸ ਨੇ ਬੀਐਸਐਫ ਅਧਿਕਾਰੀ ਦੇ ਬਿਆਨਾਂ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਹੁਣ ਪੁਲਿਸ ਇਲਾਕੇ ਵਿੱਚ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਬਰਾਮਦ ਡਰੋਨ ਦੀ ਖੇਪ ਕਿਸ ਕੋਲ ਆਈ ਸੀ।