ਪਾਕਿਸਤਾਨੀ ਡਰੋਨ ਭਾਰਤ ‘ਚ ਫੇਰ ਦਾਖਲ: ਪਲਾਸਟਿਕ ਦੀਆਂ 6 ਛੋਟੀਆਂ ਬੋਤਲਾਂ ‘ਚ ਭਰੀ ਹੋਈ ਮਿਲੀ ਹੈਰੋਇਨ

  • ਅੰਮ੍ਰਿਤਸਰ ‘ਚ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਮਿਲੀ,

ਅੰਮ੍ਰਿਤਸਰ, 31 ਅਗਸਤ 2023 – ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਕੇ ਸਮੱਗਲਰਾਂ ਦੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲੀਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਕਰੀਬ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਦੁਸ਼ਮਣਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ ਪੰਜਾਬ ਪੁਲਸ ਦੀ ਮਦਦ ਨਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਸੀ।

ਇਸ ਖੇਪ ਨੂੰ ਬੀਐਸਐਫ ਅਧਿਕਾਰੀਆਂ ਨੇ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਬੀਐਸਐਫ ਨੇ 2 ਦਿਨਾਂ ਵਿੱਚ ਇਹ ਦੂਜੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਸਰਹੱਦ ‘ਤੇ ਪੈਂਦੇ ਪਿੰਡ ਕਮਾਲਪੁਰਾ ਵਿੱਚ ਵੀ ਤਲਾਸ਼ੀ ਦੌਰਾਨ ਬੀਐਸਐਫ ਨੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਵਿੱਚ ਦੱਬੀ ਖੇਪ ਬਰਾਮਦ ਕੀਤੀ ਹੈ। ਇਸ ਨੂੰ ਇੱਕ ਬੈਟਰੀ ਵਿੱਚ ਛੁਪਾ ਕੇ ਜ਼ਮੀਨ ਵਿੱਚ ਦੱਬਿਆ ਹੋਇਆ ਸੀ, ਜਿਸ ਵਿੱਚ 6 ਪੈਕੇਟ ਹੈਰੋਇਨ ਅਤੇ ਇੱਕ ਛੋਟਾ 70 ਗ੍ਰਾਮ ਅਫੀਮ ਦਾ ਪੈਕੇਟ ਮਿਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ‘ਤੇ ਲਗਾਇਆ ESMA, ਹੁਕਮਾਂ ਤੋਂ ਬਾਅਦ ‘ਆਪ’ ਸਰਕਾਰ ਤੇ ਮੁਲਾਜ਼ਮ ਆਹਮੋ-ਸਾਹਮਣੇ

ਚੰਡੀਗੜ੍ਹ ‘ਚ ਵਿਦਿਆਰਥੀ ਯੂਨੀਅਨ ਚੋਣਾਂ ਲਈ ਨਾਮਜ਼ਦਗੀਆਂ ਅੱਜ: ਕੱਲ੍ਹ ਦੁਪਹਿਰ 12 ਵਜੇ ਤੱਕ ਵਾਪਸ ਲਏ ਜਾ ਸਕਣਗੇ ਨਾਮ